Punjab : SGPC ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧੀ ਬੀਬੀ ਗੁਰਮਨ ਕੌਰ ਦਾ ਦਿਹਾਂਤ
– ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 25 ਅਗਸਤ 2025 (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧੀ ਬੀਬੀ ਗੁਰਮਨ ਕੌਰ ਦਾ ਦਿਹਾਂਤ ਹੋ ਗਿਆ ਹੈ। ਉਨਾਂ ਦਾ ਅੰਤਿਮ ਸੰਸਕਾਰ ਅੱਜ 25 ਅਗਸਤ ਨੂੰ ਰਾਮ ਬਾਗ ਲੌਂਗੋਵਾਲ ਵਿਖੇ ਕੀਤਾ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਉਹ ਪਿਛਲੇ ਲੰਮੇ ਸਮੇਂ ਤੋਂ ਬਰੇਨ ਟਿਊਮਰ ਦੀ ਬਿਮਾਰੀ ਨਾਲ ਪੀੜਿਤ ਸਨ ਜਿਸ ਦੇ ਚਲਦਿਆ ਬੀਤੀ ਰਾਤ ਉਨ੍ਹਾਂ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਆਖਰੀ ਸਾਹ ਲਏ। ਇਸ ਦੁੱਖ ਦੀ ਘੜੀ ਵਿਚ ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ (SGPC) ਵਲੋਂ ਦੁੱਖ ਜ਼ਾਹਰ ਕੀਤਾ ਜਾ ਰਿਹਾ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ “ਅੱਜ ਗੋਬਿੰਦ ਸਿੰਘ ਜੀ ਲੋਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧੀ ਬੀਬਾ ਗੁਰਮਨ ਕੌਰ, ਅਕਾਲ ਪੁਰਖ ਦੇ ਹੁਕਮ ਅੰਦਰ ਪਰਿਵਾਰ ਤੇ ਸੰਬੰਧੀਆਂ ਨੂੰ ਸਦੀਵੀ ਵਿਛੋੜਾ ਦੇ ਗਏ। ਵਾਹਿਗੁਰੂ ਅਪਣੇ ਚਰਨਾਂ ਚ ਨਿਵਾਸ ਬਖਸ਼ਿਸ਼ ਕਰਨ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























