PUNJAB : SGPC ਪ੍ਰਧਾਨ ਵਜੋਂ ਮੁੜ ਸੇਵਾਵਾਂ ਸੰਭਾਲਣਗੇ ਹਰਜਿੰਦਰ ਸਿੰਘ ਧਾਮੀ
ਚੰਡੀਗੜ੍ਹ, 18ਮਾਰਚ (ਵਿਸ਼ਵ ਵਾਰਤਾ) PUNJAB : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਸੁਖਬੀਰ ਬਾਦਲ ਵੱਲੋਂ ਮਨਾਏ ਜਾਣ ਤੋਂ ਬਾਅਦ ਆਪਣਾ ਅਸਤੀਫਾ ਵਾਪਸ ਲੈਣ ਲਈ ਸਹਿਮਤ ਹੋ ਗਏ ਹਨ। ਆਉਣ ਵਾਲੇ ਦਿਨਾਂ ਵਿੱਚ, ਉਹ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚਣਗੇ ਅਤੇ ਆਪਣੀਆਂ ਸੇਵਾਵਾਂ ਸੰਭਾਲਣਗੇ। ਜ਼ਿਕਰਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਦਿਨੀਂ SGPC ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਨੂੰ ਮਿਲਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਨਾ-ਮਨਜ਼ੂਰ ਕਰਨ ਉਪਰੰਤ ਅੱਜ ਐਡਵੋਕੇਟ ਧਾਮੀ ਨੇ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਮੈਂ 2-4 ਦਿਨਾਂ ਵਿੱਚ ਜਾ ਕੇ ਸੇਵਾ ਸੰਭਾਲ ਲਵਾਂਗਾ।
ਗੌਰਤਲਬ ਹੈ ਕਿ ਬੀਤੇ ਦਿਨ ਧਾਮੀ ਦਾ ਅਸਤੀਫਾ ਅੰਤ੍ਰਿੰਗ ਕਮੇਟੀ ਵਲੋਂ ਨਾ-ਮਨਜ਼ੂਰ ਕਰ ਦਿੱਤਾ ਗਿਆ ਸੀ, ਧਾਮੀ ਵੱਲੋਂ ਇੱਕ-ਦੋ ਦਿਨਾਂ ਅੰਦਰ ਮੁੜ ਅਹੁਦਾ ਸੰਭਾਲਿਆ ਜਾਵੇਗਾ। ਇਸ ਤੋਂ ਪਹਿਲਾਂ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵਲੋਂ ਵੀ ਬੀਤੇ ਕੱਲ੍ਹ ਅਸਤੀਫ਼ਾ ਵਾਪਸ ਲੈਣ ਲਈ ਐਡਵੋਕੇਟ ਧਾਮੀ ਨੂੰ ਅਪੀਲ ਕੀਤੀ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/