Punjab: ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਇਕੱਤਰਤਾ 26 ਫਰਵਰੀ ਨੂੰ
– ਗਿਆਨੀ ਰਘਬੀਰ ਸਿੰਘ ਬਾਰੇ ਲਿਆ ਜਾ ਸਕਦਾ ਹੈ ਵੱਡਾ ਫੈਸਲਾ
– ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੀ ਤਰੀਕ ਦਾ ਵੀ ਹੋ ਸਕਦਾ ਐਲਾਨ
ਅੰਮ੍ਰਿਤਸਰ, 24 ਫ਼ਰਵਰੀ 2026 (ਵਿਸ਼ਵ ਵਾਰਤਾ) – ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਇਕੱਤਰਤਾ 26 ਫਰਵਰੀ ਹੋਵੇਗੀ। ਜਾਣਕਾਰੀ ਮਿਲ ਰਹੀ ਹੈ ਕਿ ਇਸ ਇਕੱਤਰਤਾ ‘ਚ ਗਿਆਨੀ ਰਘਬੀਰ ਸਿੰਘ ਦੇ ਸੰਬੰਧ ‘ਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਅਗਲੇ ਮਹੀਨੇ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੀ ਤਰੀਕ ਦਾ ਵੀ ਐਲਾਨ ਹੋ ਸਕਦਾ ਹੈ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵਲੋਂ ਛੁੱਟੀ ‘ਤੇ ਚੱਲ ਰਹੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਚ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਗਏ ਸਨ। ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਜਵਾਬ ਦੇਣ ਲਈ 72 ਘੰਟੇ ਦਾ ਸਮਾਂ ਦਿੱਤਾ ਸੀ, ਜਿਸ ਦੀ ਮਿਆਦ ਹੁਣ ਖਤਮ ਹੋ ਗਈ ਹੈ। ਇਸ ਦੌਰਾਨ ਹੀ ਸ਼੍ਰੋਮਣੀ ਕਮੇਟੀ ਨੇ ਅੰਤਰਿਮ ਕਮੇਟੀ ਦੀ ਇਕੱਤਰਤਾ ਸੱਦ ਲਈ ਹੈ, ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਹੀ ਗਿਆਨੀ ਰਘਬੀਰ ਸਿੰਘ ਬਾਰੇ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























