PUNJAB : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ
ਪ੍ਰਧਾਨ ਅਤੇ ਜਥੇਦਾਰ ‘ਤੇ ਕਾਰਵਾਈ ਸੰਭਵ ; ਦੋਨਾਂ ‘ਤੇ ਗਲਤ ਭਾਸ਼ਾ ਬੋਲਣ ਦੇ ਲੱਗ ਰਹੇ ਨੇ ਦੋਸ਼
ਚੰਡੀਗੜ੍ਹ, 19ਦਸੰਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ 19 ਦਸੰਬਰ ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਵੀ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਬੁੱਧਵਾਰ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਬੰਦ ਕਮਰਾ ਮੁਲਾਕਾਤ ਕੀਤੀ।
ਜ਼ਿਕਰਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਪ੍ਰਤੀ ਅਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਰਸਾ ਸਿੰਘ ਵਲਟੋਹਾ ਸਬੰਧੀ ਬੋਲੇ ਅਪਸ਼ਬਦਾਂ ਦੀ ਵਾਇਰਲ ਆਡੀਓ ਵੀਡੀਓ ਨੇ ਧਾਰਮਿਕ ਤੇ ਪੰਥਕ ਸਖਸ਼ੀਅਤਾਂ ਦੀ ਸਖਸ਼ੀਅਤ ‘ਤੇ ਸਵਾਲੀਆ ਚਿੰਨ ਲਗਾਇਆ ਹੈ।
ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਨੂੰ ਬੋਲੇ ਅਪਸ਼ਬਦਾਂ ‘ਤੇ ਮਾਫੀ ਵੀ ਮੰਗੀ ਗਈ ਹੈ। ਇਸ ਤੋਂ ਇਲਾਵਾ ਐਡਵੋਕੇਟ ਧਾਮੀ ਨੂੰ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਵੀ ਤਲਬ ਕਰ ਕੇ ਜਵਾਬ ਲਿਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਉਪਰ ਕਈ ਤਰ੍ਹਾਂ ਦੇ ਦੋਸ਼ ਲੱਗੇ ਹਨ, ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਜ਼ਰਿਏ ਸੰਗਤਾਂ ਸਾਹਮਣੇ ਆਪਣਾ ਸਪੱਸ਼ਟੀਕਟਨ ਰੱਖਿਆ ਹੈ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਫੈਸਲਾ ਲੈ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Breaking News : ਇਲਜ਼ਾਮਾਂ ਵਿਚਾਲੇ ਅਸਤੀਫ਼ੇ ਨੂੰ ਲੈਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ