• Latest
  • Trending
Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

3 weeks ago
Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

9 hours ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

9 hours ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

10 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

11 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

12 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

12 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

13 hours ago
Hindi News
English News
Monday, September 28, 2026
No Result
View All Result
22 °c
Chandigarh
28 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

September 6, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

– ਲਾਵਾਰਿਸ ਕਹਿ ਕੇ ਸਾੜੇ ਨੌਜੁਆਨਾਂ ਨੂੰ ਇਨਸਾਫ਼ ਦਿਵਾਉਂਦਿਆਂ ਭਾਈ ਖਾਲੜਾ ਨੇ ਦਿੱਤੀ ਸ਼ਹਾਦਤ- ਗਿਆਨੀ ਕੁਲਦੀਪ ਸਿੰਘ ਗੜਗੱਜ
– ਭਾਈ ਖਾਲੜਾ ਮਨੁੱਖੀ ਹੱਕਾਂ ਤੇ ਇਨਸਾਫ਼ ਲਈ ਲੜਨ ਵਾਲੀ ਮਹਾਨ ਕੌਮੀ ਸ਼ਖ਼ਸੀਅਤ- ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਸਤੰਬਰ (ਵਿਸ਼ਵ ਵਾਰਤਾ) – ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਵਾਲੇ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਭਾਈ ਜਸਵੰਤ ਸਿੰਘ ਖਾਲੜਾ ਦੀ ਭੈਣ ਬਲਬੀਰ ਕੌਰ, ਭਾਈ ਕੁਲਦੀਪ ਸਿੰਘ ਬਚੜੇ ਦੀ ਪਤਨੀ ਬੀਬੀ ਕਵਲਜੀਤ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।

ਸਮਾਗਮ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੰਨ 1982 ਤੋਂ 1994 ਦੇ ਦੌਰ ਵਿੱਚ ਸਰਕਾਰੀ ਜਬਰ ਕਰਕੇ ਪੰਜਾਬ ਅੰਦਰ ਮਨੁੱਖੀ ਅਧਿਕਾਰਾਂ ਦਾ ਘਾਣ ਕਰਦਿਆਂ ਹਜ਼ਾਰਾਂ ਸਿੱਖ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਤੇ ਬੱਚਿਆਂ ਨੂੰ ਸ਼ਹੀਦ ਕੀਤਾ ਗਿਆ ਅਤੇ ਉਨ੍ਹਾਂ ਸ਼ਹੀਦਾਂ ਦੀਆਂ ਲਾਸ਼ਾਂ ਲਾਵਾਰਿਸ ਕਹਿ ਕੇ ਸਾੜੀਆਂ ਗਈਆਂ ਤੇ ਦਰਿਆਵਾਂ ਵਿੱਚ ਰੋੜੀਆਂ ਗਈਆਂ। ਉਨ੍ਹਾਂ ਕਿਹਾ ਕਿ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਉਨ੍ਹਾਂ ਲਾਵਾਰਿਸ ਲਾਸ਼ਾਂ ਦੇ ਵਾਰਸ ਬਣੇ, ਉਨ੍ਹਾਂ ਦਿਨ ਰਾਤ ਮਿਹਨਤ ਕਰਕੇ ਲਾਸ਼ਾਂ ਦੇ ਵੇਰਵੇ ਇਕੱਤਰ ਕੀਤੇ, ਉਹ ਅਜੇ ਕਾਰਜ ਕਰ ਹੀ ਰਹੇ ਸਨ ਕਿ ਹਕੂਮਤ ਨੇ ਉਨ੍ਹਾਂ ਨੂੰ ਵੀ ਚੁੱਕ ਕੇ ਸ਼ਹੀਦ ਕਰ ਦਿੱਤਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਗੁਰਮੁਖ ਤੇ ਸ਼ਹੀਦ ਦੀ ਪਦਵੀ ਹਾਸਲ ਕੀਤੀ ਅਤੇ ਇਸ ਸੰਸਾਰ ਤੋਂ ਲਾਹਾ ਖੱਟ ਕੇ ਜੀਵਨ ਸਫਲ ਕਰਕੇ ਗਏ ਹਨ। ਭਾਈ ਖਾਲੜਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਪਾਤਸ਼ਾਹ ਜੀ ਦੇ ਬਚਨਾਂ ਨੂੰ ਕਮਾਇਆ ਤੇ ਨਾ ਕਿਸੇ ਦਾ ਭੈਅ ਮੰਨਿਆ ਤੇ ਨਾ ਕਿਸੇ ਨੂੰ ਭੈਅ-ਭੀਤ ਕੀਤਾ।
ਉਨ੍ਹਾਂ ਕਿਹਾ ਕਿ ਸ਼ਹੀਦੀ ਪੱਤਣ ਹਰੀਕੇ ਵਿਖੇ ਸ਼ਹੀਦੀ ਯਾਦਗਾਰ ਸਥਾਪਤ ਕਰਨ ਅਤੇ 1982 ਤੋਂ 1994 ਦੇ ਦੌਰ ਦੇ ਸਮੂਹ ਸ਼ਹੀਦਾਂ ਦੇ ਵੇਰਵੇ ਇਕੱਤਰ ਕਰਨ ਦਾ ਕਾਰਜ ਵੀ ਜਲਦ ਅਰੰਭਿਆ ਜਾਵੇਗਾ। ਇਹ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਵੇਗਾ ਅਤੇ ਸਰਪ੍ਰਸਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੋਵੇਗੀ। ਉਨ੍ਹਾਂ ਸਮੂਹ ਸੰਗਤ ਤੇ ਪੁੱਜੀਆਂ ਸ਼ਖ਼ਸੀਅਤਾਂ ਦਾ ਭਾਈ ਖਾਲੜਾ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਅਰਦਾਸ ਕੀਤੀ ਕਿ ਭਾਈ ਜਸਵੰਤ ਸਿੰਘ ਖਾਲੜਾ ਜਿਹੇ ਯੋਧੇ ਕੌਮ ਵਿੱਚ ਪੈਦਾ ਹੁੰਦੇ ਰਹਿਣ, ਜੋ ਨਿੱਜ ਤੋਂ ਉੱਪਰ ਉੱਠ ਕੇ ਕੌਮ ਲਈ ਕਾਰਜ ਕਰਦੇ ਰਹਿਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਮਨੁੱਖੀ ਅਧਿਕਾਰਾਂ, ਹੱਕ ਸੱਚ ਤੇ ਇਨਸਾਫ਼ ਲਈ ਲੜਨ ਵਾਲੀ ਮਹਾਨ ਕੌਮੀ ਸ਼ਖ਼ਸੀਅਤ ਸਨ, ਜਿਸ ਨੇ ਆਪਣੀ ਜ਼ਿੰਦਗੀ ਦੂਸਰਿਆਂ ਦੇ ਹੱਕਾਂ ਲਈ ਸਮਰਪਿਤ ਕੀਤੀ। ਘਰਾਂ ’ਚੋਂ ਚੁੱਕ ਕੇ ਤਸ਼ੱਦਦ ਕਰਦਿਆਂ ਸ਼ਹੀਦ ਕਰਕੇ ਲਾਵਾਰਸ ਕਹਿ ਕੇ ਸਾੜ ਦਿਤੇ ਗਏ ਨੌਜੁਆਨਾਂ ਨੂੰ ਇਨਸਾਫ਼ ਦਵਾਉਣ ਲਈ ਲੜਾਈ ਲੜਦਿਆਂ ਭਾਈ ਖਾਲੜਾ ਨੇ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਪਰਿਵਾਰ ਨੇ ਵੀ ਸਰਕਾਰੀ ਜਬਰ ਦਾ ਟਾਕਰਾ ਕੀਤਾ ਅਤੇ ਉਨ੍ਹਾਂ ਵੱਲੋਂ ਆਰੰਭੀ ਲੜਾਈ ਨੂੰ ਅਗੇ ਲੜਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਭਾਈ ਖਾਲੜਾ ਦੀ ਸਾਲਾਨਾ ਯਾਦ ਅੱਜ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਅਸਥਾਨ ਤੇ ਮਨਾਈ ਗਈ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹੀਦੀ ਪੱਤਣ ਹਰੀਕੇ ਵਿਖੇ ਯਾਦਗਾਰ ਬਨਾਉਣ ਲਈ ਜੋ ਆਦੇਸ਼ ਹੋਏ ਸਨ, ਸ਼੍ਰੋਮਣੀ ਕਮੇਟੀ ਵੱਲੋਂ ਉਸ ’ਤੇ ਵੀ ਕਾਰਜ ਕੀਤਾ ਜਾ ਰਿਹਾ ਹੈ। ਸਬ-ਕਮੇਟੀ ਬਣਾ ਦਿੱਤੀ ਗਈ ਹੈ ਜੋ ਉਥੇ ਢੁੱਕਵੀਂ ਜਗ੍ਹਾ ਪ੍ਰਾਪਤ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਜਗ੍ਹਾ ਪ੍ਰਾਪਤ ਕਰਕੇ ਯਾਦਗਾਰ ਉਸਾਰਨ ਦਾ ਕਾਰਜ ਆਰੰਭ ਦਿੱਤਾ ਜਾਵੇਗਾ।

ਸਮਾਗਮ ਦੌਰਾਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਭੈਣ ਬੀਬੀ ਬਲਬੀਰ ਕੌਰ ਅਤੇ ਭਾਈ ਕੁਲਦੀਪ ਸਿੰਘ ਬਚੜੇ ਦੀ ਸੁਪਤਨੀ ਬੀਬੀ ਕਵਲਜੀਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

by Ankit
September 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 28-09-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

by Ankit
September 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 28-09-2026 |...

Most Popular

ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ

ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ

by Navjot
1 week ago
0

ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ 'ਤੇ ਲਈ ਤਲਾਸ਼ੀ ਰਾਂਚੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 