Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ
ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਅੱਜ 12 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ।
ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਵੱਖ-ਵੱਖ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਜੋ ਵੀ ਜਾਣਕਾਰੀ ਸਾਹਮਣੇ ਆਵੇਗੀ, ਉਸ ਨੂੰ ਜਨਤਕ ਕੀਤਾ ਜਾਵੇਗਾ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਨਿਰਪੱਖ ਜਾਂਚ ਲਈ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























