• Latest
  • Trending
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

3 months ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

34 seconds ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

10 minutes ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

17 minutes ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

37 minutes ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

1 hour ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

2 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

3 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

4 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

4 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

August 24, 2026
in ਖਬਰਾਂ, ਪੰਜਾਬ
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

– ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਆਪਣੇ ਪੱਧਰ ’ਤੇ ਅਰਦਾਸ ਕਰਨ ਦੀ ਅਪੀਲ

ਅੰਮ੍ਰਿਤਸਰ, 24 ਅਗਸਤ (ਵਿਸ਼ਵ ਵਾਰਤਾ) – ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅਪੀਲ ਕੀਤੀ ਜਾਵੇਗੀ। ਇਸ ਮੰਤਵ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਤੇ ਅਤੇ ਵਿੱਦਿਅਕ ਅਦਾਰਿਆਂ ਵਿਚ ਸੁਖਮਨੀ ਸਾਹਿਬ ਦੇ ਜਾਪ ਕਰਕੇ ਅਰਦਾਸ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਲੰਘੇ ਦਿਨੀ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 10:00 ਵਜੇ ਪਾਏ ਜਾਣਗੇ।

ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ, ਸਕੂਲਾਂ ਅਤੇ ਕਾਲਜਾਂ ਵਿੱਚ 29 ਅਗਸਤ ਨੂੰ ਸਵੇਰੇ 10:00 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਮੂਹਿਕ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ, ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ 29 ਅਗਸਤ ਅਰਦਾਸ ਸਮਾਗਮ ਕਰਵਾਉਣ।

ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿਰਫ਼ ਕੁਝ ਵਿਅਕਤੀਆਂ ਦੀ ਰਿਹਾਈ ਦਾ ਮਸਲਾ ਨਹੀਂ, ਸਗੋਂ ਨਿਆਂ, ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੀ ਬਰਾਬਰ ਲਾਗੂ ਹੋਣ ਦੀ ਮਰਯਾਦਾ ਨਾਲ ਜੁੜਿਆ ਹੋਇਆ ਗੰਭੀਰ ਮਾਮਲਾ ਹੈ। ਜਿਹੜੇ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਦਹਾਕਿਆਂ ਤੱਕ ਜੇਲ੍ਹਾਂ ਵਿੱਚ ਬੰਦ ਰੱਖਣਾ ਉਨ੍ਹਾਂ ਦੇ ਪਰਿਵਾਰਾਂ ਲਈ ਵੀ ਅਸਹਿਣਯੋਗ ਪੀੜਾ ਦਾ ਕਾਰਨ ਬਣ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਵਿਧਾਨਕ ਅਤੇ ਲੋਕਤੰਤਰੀ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਬਲਵਿੰਦਰ ਸਿੰਘ ਕਾਹਲਵਾਂ ਨੇ ਖਾਸ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਅਤੇ ਗੰਭੀਰ ਬਿਮਾਰ ਮਾਤਾ ਦੀ ਦੇਖਭਾਲ ਲਈ ਉਨ੍ਹਾਂ ਦੀ ਪੈਰੋਲ ਦੀ ਕੀਤੀ ਜਾ ਰਹੀ ਪੈਰਵੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਨੁੱਖੀ ਸੰਵੇਦਨਾਵਾਂ ਨਾਲ ਜੁੜੇ ਇਸ ਮਾਮਲੇ ਵਿੱਚ ਵੀ ਸਰਕਾਰ ਵੱਲੋਂ ਅਜੇ ਤੱਕ ਕੋਈ ਅਮਲੀ ਕਦਮ ਨਾ ਚੁੱਕਣਾ ਚਿੰਤਾ ਦਾ ਵਿਸ਼ਾ ਹੈ। ਇਸੇ ਤਰ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਵੀ ਸਰਕਾਰਾਂ ਦੀ ਅਣਮਨੁੱਖੀ ਪਹੁੰਚ ਦੁਖਦਾਈ ਹੈ। ਸਰਕਾਰਾਂ ਨੂੰ ਅੜੀ ਛੱਡਣੀ ਚਾਹੀਦੀ ਹੈ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

ਇਸ ਮੌਕੇ ਓਐਸਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਅਜ਼ਾਦ ਦੀਪ ਸਿੰਘ ਤੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

by Ranjit Singh
November 8, 2026
0

Punjab: ਪੰਜ ਤੱਤਾਂ 'ਚ ਵਲੀਨ ਹੋਏ ਪਰਵਿੰਦਰ ਝੋਟਾ - ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ ਮਾਨਸਾ: 8...

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Most Popular

ਦਲੇਰ ਮਹਿੰਦੀ ਦੇ ਹੱਕ ’ਚ ਨਿੱਤਰੇ DSGMC ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨ

ਦਲੇਰ ਮਹਿੰਦੀ ਦੇ ਹੱਕ ’ਚ ਨਿੱਤਰੇ DSGMC ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨ

by Ranjit Singh
3 weeks ago
0

ਦਲੇਰ ਮਹਿੰਦੀ ਦੇ ਹੱਕ ’ਚ ਨਿੱਤਰੇ DSGMC ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨ ਚੰਡੀਗੜ੍ਹ, 21 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬੀ ਗਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 