Punjab: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਪੜ੍ਹੋ ਵੇਰਵਾ
ਅੰਮ੍ਰਿਤਸਰ, 10 ਮਾਰਚ 2026 (ਵਿਸ਼ਵ ਵਾਰਤਾ) – ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨਾਲ ਜੁੜੇ ਘਪਲੇ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੀ ਕਾਰਵਾਈ ਕੀਤੀ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਕਾਰਵਾਈ ਮਾਮਲੇ ‘ਚ ਗਠਿਤ ਕੀਤੀ ਸਬ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਹੈ।
ਦੱਸ ਦਈਏ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ, ਮੁਹਾਲੀ ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ ਤੇ ਧੋਖਾਧੜੀ ਕਰਕੇ ਫ਼ਰਜ਼ੀ ਢੰਗ ਨਾਲ ਵੇਚਣ ਦਾ ਮਾਮਲਾ ਸਾਹਮਣੇ ਆਇਆ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਨੇਜਰ ਵਿਰੁੱਧ ਕਾਨੂੰਨੀ ਕਾਰਵਾਈ ਵੀ ਕਰ ਰਹੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ’ਤੇ ਅਧਾਰਤ ਇੱਕ ਪੰਜ-ਮੈਂਬਰੀ ਕਮੇਟੀ ਬਣਾਈ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸੁਰਜੀਤ ਸਿੰਘ ਭਿੱਟੇਵੱਡ ਅਤੇ ਪਰਮਜੀਤ ਸਿੰਘ ਲੱਖੇਵਾਲ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਕਮੇਟੀ ਦੀ ਜਾਂਚ ਦੇ ਅਧਾਰ ‘ਤੇ ਹੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ‘ਤੇ ਕਾਰਵਾਈ ਕੀਤੀ ਗਈ ਹੈ।
ਦੱਸ ਦਈਏ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਨੂੰ ਧੋਖਾਧੜੀ ਕਰਕੇ ਫ਼ਰਜ਼ੀ ਢੰਗ ਨਾਲ ਵੇਚਣ ਦਾ ਮਾਮਲਾ ਸਾਹਮਣੇ ਆਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/


















