Punjab ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ
- ਰਾਜਿੰਦਰਾ ਹਸਪਤਾਲ ਕਰਵਾਇਆ ਗਿਆ ਦਾਖਲ
- ਜਾਣੋ ਕਿਉ ਚੁੱਕਿਆ ਖੌਫਨਾਕ ਕਦਮ
ਚੰਡੀਗੜ੍ਹ, 9 ਜਨਵਰੀ : ਸ਼ੰਭੂ ਸਰਹੱਦ ‘ਤੇ ਚੱਲ ਰਹੇ ਅੰਦੋਲਨ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਇਕ ਕਿਸਾਨ ਨੇ ਸਲਫਾਸ ਨਿਗਲ ਲਈ। ਕਿਸਾਨ ਰੇਸ਼ਮ ਸਿੰਘ (55) ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ ਵਾਲਾ ਹੈ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਰੇਸ਼ਮ ਸਿੰਘ ਨੇ ਸਵੇਰੇ ਲੰਗਰ ਵਾਲੀ ਥਾਂ ਨੇੜੇ ਸਲਫਾਸ ਨਿਗਲ ਲਿਆ। ਇਸ ਬਾਰੇ ਜਿਵੇਂ ਹੀ ਕਿਸਾਨਾਂ ਨੂੰ ਪਤਾ ਲੱਗਾ ਤਾਂ ਉਸਨੂੰ ਨੂੰ ਤੁਰੰਤ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਇਸ ਤੋਂ ਬਾਅਦ ਤੁਰੰਤ ਹਸਪਤਾਲ ਲਿਜਾਇਆ ਗਿਆ। ਮੌਕੇ ਤੇ ਮੌਜੂਦ ਕਿਸਾਨਾਂ ਦਾ ਕਹਿਣਾ ਹੈ ਕਿ ਰੇਸ਼ਮ ਸਿੰਘ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 11 ਮਹੀਨਿਆਂ ਤੋਂ ਚਲ ਰਹੇ ਅੰਦੋਲਨ ਦਾ ਸਰਕਾਰਾਂ ਵੱਲੋਂ ਕੋਈ ਹੱਲ ਨਾ ਕੱਢੇ ਜਾਣ ਕਾਰਨ ਨਾਰਾਜ਼ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/