Punjab: ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਦੀ ਮੀਟਿੰਗ ਅੱਜ
ਇਨ੍ਹਾਂ ਅਹਿਮ ਮੁੱਦਿਆਂ ‘ਤੇ ਕੀਤੀ ਜਾਵੇਗੀ ਚਰਚਾ

ਚੰਡੀਗੜ੍ਹ 28 ਜੂਨ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Punjab) ਨੇ ਪਾਰਟੀ ਦੀ ਨਵ-ਨਿਯੁਕਤ ਕੋਰ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਅੱਜ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਸੱਦੀ ਹੈ। ਇਸ ਮੀਟਿੰਗ ਵਿੱਚ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ ਅਤੇ ਭਵਿੱਖ ਲਈ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਦੱਸ ਦਈਏ ਕਿ ਬੀਤੇ ਦਿਨੀਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਐਲਾਨੇ ਗਏ ਅਹੁਦੇਦਾਰਾਂ ਵਿੱਚ ਬਲਵਿੰਦਰ ਸਿੰਘ ਭੂੁੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਐਨ.ਕੇ. ਸ਼ਰਮਾ ਖਜਾਨਚੀ ਬਣਾਏ ਗਏ। ਇਸ ਦੇ ਨਾਲ ਹੀ ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਅਤੇ ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ।
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਐਲਾਨੀ ਗਈ ਕੋਰ ਕਮੇਟੀ ਜਿਸ ਵਿੱਚ ਪਾਰਟੀ ਦੇ 31 ਸੀਨੀਅਰ ਆਗੂੁਆਂ ਨੂੰ ਸ਼ਾਮਲ ਕੀਤਾ ਗਿਆ ਉਹਨਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਹਰਜਿੰਦਰ ਸਿੰਘ ਧਾਮੀ, ਨਰੇਸ਼ ਗੁਜਰਾਲ, ਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਾਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਬੀਬਾ ਹਰਸਿਮਰਤ ਕੌਰ ਬਾਦਲ, ਮਨਜੀਤ ਸਿੰਘ ਜੀ.ਕੇ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਬਲਦੇਵ ਸਿੰਘ ਖਹਿਰਾ, ਐਸ. ਆਰ. ਕਲੇਰ, ਜੋਗਿੰਦਰ ਸਿੰਘ ਜਿੰਦੂ, ਤੀਰਥ ਸਿੰਘ ਮਾਹਲਾ, ਰਣਜੀਤ ਸਿੰਘ ਢਿੱਲੋਂ, ਵਰਦੇਵ ਸਿੰਘ ਮਾਨ, ਗੁੁਰਪ੍ਰੀਤ ਸਿੰਘ ਰਾਜੂਖੰਨਾ, ਕਮਲ ਚੇਤਲੀ, ਹਰਪ੍ਰੀਤ ਸਿੰਘ ਕੋਟਭਾਈ, ਸੁਖਦੀਪ ਸਿੰਘ ਸੁਕਾਰ ਅਤੇ ਦਰਬਾਰਾ ਸਿੰਘ ਗੁਰੂ ਦੇ ਨਾਮ ਸ਼ਾਮਲ ਹਨ। ਉਪਰੋਕਤ ਤੋਂ ਇਲਾਵਾ ਹੇਠ ਲਿਖੇ 5 ਸੀਨੀਅਰ ਨੇਤਾਵਾਂ ਨੂੰ ਕੋਰ ਕਮੇਟੀ ਦਾ ਐਕਸ ਆਫੀਸ਼ੀਓ ਮੈਂਬਰ ਬਣਾਇਆ ਗਿਆ ਹੈ ਜਿਹਨਾਂ ਵਿੱਚ ਮੀਡੀਆ ਹੈਡ ਹਰਚਰਨ ਸਿੰਘ ਬੇੈਂਸ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਐਸ.ਓ.ਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਅਤੇ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਸ਼ਾਮਲ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























