Punjab : ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਵਿਗੜੀ ਸਿਹਤ
ਬਠਿੰਡਾ, 4 ਅਗਸਤ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਵਿਗੜ ਗਈ ਹੈ। ਅਕਾਲੀ ਵਰਕਰਾਂ ਵਲੋਂ ਤੁਰੰਤ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ, ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਹੈ।

ਦਰਅਸਲ, ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਪਾਰਟੀ ਆਗੂ ਅਤੇ ਵਰਕਰ ਬਠਿੰਡਾ ਦੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਮਲੂਕਾ ਦੀ ਸਿਹਤ ਵਿਗੜ ਗਈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਵੱਡੇ ਅਕਾਲੀ ਦਲ ਆਗੂ ਵੀ ਪਹੁੰਚੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਨੀਤੀ ਕਿਸਾਨਾਂ ਦੀ ਜ਼ਮੀਨ ਅਤੇ ਰੁਜ਼ਗਾਰ ਲਈ ਖ਼ਤਰਾ ਹੈ। ਪੰਜਾਬ ਸਰਕਾਰ ਨੂੰ ਉਕਤ ਨੀਤੀ ਵਾਪਸ ਲੈਣੀ ਚਾਹੀਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























