Punjab: ਵਾਇਰਲ ਕਾਨਫਰੰਸ ਕਾਲ ਮਾਮਲਾ: SIT ਨੇ ਸੁਖਬੀਰ ਬਾਦਲ ਸਮੇਤ 6 ਲੋਕਾਂ ਨੂੰ ਕੀਤਾ ਤਲਬ
ਚੰਡੀਗੜ੍ਹ, 7 ਦਸੰਬਰ 2025 (ਵਿਸ਼ਵ ਵਾਰਤਾ) – ਪਟਿਆਲਾ ਪੁਲਿਸ (Punjab) ਅਤੇ ਪੁਲਿਸ ਵਿਚਕਾਰ ਕਥਿਤ ਵਾਇਰਲ ਕਾਨਫਰੰਸ ਕਾਲ ਦੀ ਉੱਚ ਪੱਧਰੀ ਜਾਂਚ ਸ਼ੁਰੂ ਹੋ ਗਈ ਹੈ। ਇਸ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਦੁਆਰਾ ਨਿਯੁਕਤ ਇੱਕ ਵਿਸ਼ੇਸ਼ ਜਾਂਚ ਟੀਮ (SIT) ਦੁਆਰਾ ਕੀਤੀ ਜਾਵੇਗੀ। SIT ਸ਼੍ਰੋਮਣੀ ਅਕਾਲੀ ਦਲ (SAD) ਦੁਆਰਾ ਦਾਇਰ ਸ਼ਿਕਾਇਤ ਅਤੇ FIR ਦੋਵਾਂ ਦੀ ਜਾਂਚ ਕਰੇਗੀ। ਹਾਲਾਂਕਿ, SIT ਦਾ ਅਜੇ ਤੱਕ ਕੋਈ ਵੀ ਇੰਚਾਰਜ ਨੂੰ ਨਹੀਂ ਲਾਇਆ ਗਿਆ ਹੈ, ਉਮੀਦ ਹੈ SIT ਆਪਣਾ ਇੰਚਾਰਜ ਆਪ ਨਿਯੁਕਤ ਕਰੇਗੀ।
ਜਾਂਚ ਦੇ ਹਿੱਸੇ ਵਜੋਂ, ਸ਼ਿਕਾਇਤਕਰਤਾ ਅਰਸ਼ਦੀਪ ਸਿੰਘ ਕਲੇਰ, ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਨੇਤਾ ਸਰਬਜੀਤ ਸਿੰਘ ਝਿੰਜਰ ਅਤੇ ਸੋਸ਼ਲ ਮੀਡੀਆ ‘ਤੇ ਕਾਲ ਵਾਇਰਲ ਕਰਨ ਵਾਲੇ ਤਰਨਦੀਪ ਸਿੰਘ ਧਾਲੀਵਾਲ ਸਮੇਤ ਕੁੱਲ ਛੇ ਵਿਅਕਤੀਆਂ ਨੂੰ ਅੱਜ (7 ਦਸੰਬਰ) ਚੰਡੀਗੜ੍ਹ ਦੇ ਸੈਕਟਰ 9 ਪੁਲਿਸ ਹੈੱਡਕੁਆਰਟਰ ਵਿਖੇ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਚੋਣਾਂ ਦੌਰਾਨ ਪੁਲਿਸ ਅਧਿਕਾਰੀਆਂ ਵਿਚਕਾਰ ਕਥਿਤ ਕਾਨਫਰੰਸ ਕਾਲ ਸੰਬੰਧੀ FIR (Punjab) ਦੀ ਇੱਕ ਕਾਪੀ ਸਾਹਮਣੇ ਆਈ ਹੈ। ਇਹ ਐਫਆਈਆਰ ਸਾਈਬਰ ਸੈੱਲ, ਪਟਿਆਲਾ ਵਿਖੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤੀ ਗਈ ਸੀ, ਜਿਨ੍ਹਾਂ ਨੇ ਕਿਹਾ ਸੀ ਕਿ ਕਾਲ ਏਆਈ ਦੀ ਵਰਤੋਂ ਕਰਕੇ ਬਣਾਈ ਗਈ ਸੀ ਅਤੇ ਵਾਇਰਲ ਕੀਤੀ ਗਈ ਸੀ।
ਵੀਰਵਾਰ ਨੂੰ, ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਵੱਲੋਂ ਮਾਮਲੇ ਦੀ ਜਾਂਚ ਲਈ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਦੱਸ ਦਈਏ ਕਿ ਅਕਾਲੀ ਦਲ ਪਟਿਆਲਾ ਦੇ ਐਸਐਸਪੀ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਕਰ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























