Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ
– ਅੱਜ ਯਾਤਰਾ ‘ਚ ਮਨਜਿੰਦਰ ਸਿਰਸਾ ਹੋਣਗੇ ਸ਼ਾਮਲ
ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਆਪਣੇ ਛੇਵੇਂ ਦਿਨ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਲੰਘੇਗੀ। ਯਾਤਰਾ ਰਾਜਾਸਾਂਸੀ ਅਤੇ ਅਟਾਰੀ ਹਲਕਿਆਂ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ। ਰੂਟ ਨੰਬਰ-1 ਤਹਿਤ ਦਿਨ ਭਰ ਵੱਖ-ਵੱਖ ਥਾਵਾਂ ’ਤੇ ਪ੍ਰੋਗਰਾਮ ਅਤੇ ਜਨ ਸਭਾਵਾਂ ਕਰਵਾਈਆਂ ਜਾਣਗੀਆਂ।
ਯਾਤਰਾ ਵਿੱਚ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਉਹ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ।
ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ 11 ਵਜੇ ਰਾਜਾਸਾਂਸੀ ਤੋਂ ਹੋਵੇਗੀ। ਇਸ ਤੋਂ ਬਾਅਦ ਯਾਤਰਾ ਕੁੱਕੜਾਂਵਾਲਾ ਹੁੰਦੀ ਹੋਈ ਚੋਗਾਵਾਂ ਵੱਲ ਰਵਾਨਾ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























