• Latest
  • Trending
Punjab : “22 ਦਸੰਬਰ 2014 ਨੂੰ ਵਿਛੜੇ ਸੱਜਣ ਦੀ ਬਰਸੀ ‘ਤੇ ਵਿਸ਼ੇਸ਼”- ਗੁਰਭਜਨ ਸਿੰਘ ਗਿੱਲ

Punjab : “22 ਦਸੰਬਰ 2014 ਨੂੰ ਵਿਛੜੇ ਸੱਜਣ ਦੀ ਬਰਸੀ ‘ਤੇ ਵਿਸ਼ੇਸ਼”- ਗੁਰਭਜਨ ਸਿੰਘ ਗਿੱਲ

11 months ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

21 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

44 minutes ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

3 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

3 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

3 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

5 hours ago
Hindi News
English News
Wednesday, November 11, 2026
No Result
View All Result
22 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : “22 ਦਸੰਬਰ 2014 ਨੂੰ ਵਿਛੜੇ ਸੱਜਣ ਦੀ ਬਰਸੀ ‘ਤੇ ਵਿਸ਼ੇਸ਼”- ਗੁਰਭਜਨ ਸਿੰਘ ਗਿੱਲ

December 21, 2025
in ਖਬਰਾਂ, ਪੰਜਾਬ
Punjab : “22 ਦਸੰਬਰ 2014 ਨੂੰ ਵਿਛੜੇ ਸੱਜਣ ਦੀ ਬਰਸੀ ‘ਤੇ ਵਿਸ਼ੇਸ਼”- ਗੁਰਭਜਨ ਸਿੰਘ ਗਿੱਲ

Punjab : “22 ਦਸੰਬਰ 2014 ਨੂੰ ਵਿੱਛੜੇ ਸੱਜਣ ਦੀ ਬਰਸੀ ਤੇ ਵਿਸ਼ੇਸ਼”- ਗੁਰਭਜਨ ਸਿੰਘ ਗਿੱਲ 

‘ਪੰਜਾਬ ਦੀ ਸਿਆਸਤ ਦੀ ਰੂੜੀ ਤੇ ਉੱਗਿਆ ਦੁਸਹਿਰੀ ਅੰਬ ਸੀ ਜਗਦੇਵ ਸਿੰਘ ਜੱਸੋਵਾਲ’ – ਗੁਰਭਜਨ ਸਿੰਘ ਗਿੱਲ(ਪ੍ਹੋ.)
ਚੇਅਰਮੈਨ, ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ

ਲੁਧਿਆਣਾ, 21 ਦਸੰਬਰ 2025 (ਵਿਸ਼ਵ ਵਾਰਤਾ): “ਪੰਜਾਬ ਦੀ ਸਿਆਸਤ ਦੀ ਰੂੜੀ ਤੇ ਉੱਗਿਆ ਦੁਸਹਿਰੀ ਅੰਬ ਸੀ ਜਗਦੇਵ ਸਿੰਘ ਜੱਸੋਵਾਲ” 22 ਦਸੰਬਰ 2014 ਅਪ੍ਰੈਲ ਨੂੰ ਸਦੀਵੀ ਅਲਵਿਦਾ ਕਹਿ ਗਏ ਸਨ ਉਹ ਸਾਨੂੰ। ਵੱਡੇ ਵੀਰ ਗੁਰਦੇਵ ਸਿੰਘ ਤੇ ਸੁਖਦੇਵ ਸਿੰਘ ਤੋਂ ਨਿੱਕੜਾ “ਜੱਗੋ”। ਜੱਗੋ ਬਿਲਕੁਲ ਵੱਖਰਾ। ਨਿੱਕੇ ਵੀਰ ਇੰਦਰਜੀਤ ਤੇ ਚਮਕੌਰ ਸਿੰਘ ਦਾ ਵੱਡਾ ਬਾਈ। ਬੇਬੇ ਅਕਸਰ ਆਖਰੀ ਜੱਗੋ ਤਾ ਮੇਰਾ ਬੱਠਲ਼ ਭਰ ਕੇ ਉੱਬਲੀਆਂ ਬੱਕਲੀਆ ਖਾ ਜਾਂਦਾ ਸੀ ਨਿੱਕੇ ਹੁੰਦਿਆਂ। ਏਡਾ ਚੌਗਾਠਾ ਪਾਲਣਾ ਕਿਤੇ ਸੌਖਾ ਹੈ ਪੁੱਤਰਾ। ਸਾਰਾ ਦਿਨ ਭੱਜਿਆ ਹੀ ਫਿਰਦਾ। ਹੁਣ ਵੀ ਕਿੱਥੇ ਟਿਕ ਕੇ ਬਹਿੰਦੈ। ਜਿੰਨਾ ਚਿਰ ਸੌ ਦੋ ਸੌ ਮੀਲ ਪੈਂਡਾ ਗਾਹ ਨਾ ਲਵੇ , ਇਹਨੂੰ ਰੋਟੀ ਹਜ਼ਮ ਨਹੀਂ ਹੁੰਦੀ। ਬੇਬੇ ਅਮਰ ਕੌਰ ਅਕਸਰ ਸਾਨੂੰ ਦੱਸਦੀ।

ਜਗਦੇਵ ਸਿੰਘ ਜੱਸੋਵਾਲ ਨੇ ਆਪਣੇ ਜਨਮ ਤੋਂ ਦੋ ਸਾਲ ਪਹਿਲਾਂ ਖੁੱਲ੍ਹੇ ਖਾਲਸਾ ਹਾਈ ਸਕੂਲ ਕਿਲ੍ਹਾ ਰਾਏਪੁਰ ਤੋਂ ਮੁੱਢਲੀ ਪੜ੍ਹਾਈ ਕੀਤੀ। ਇੱਥੇ ਹੀ ਪੰਜਾਬੀ ਸ਼ਾਇਰ ਅਜਾਇਬ ਚਿਤਰਕਾਰ ਉਸ ਦਾ ਡਰਾਇੰਗ ਅਧਿਆਪਕ ਬਣਿਆ। ਆਰੀਆ ਕਾਲਿਜ ਲੁਧਿਆਣਾ ਤੋਂ ਗਰੈਜੂਏਸ਼ਨ, ਗੌਰਮਿੰਟ ਕਾਲਿਜ ਲੁਧਿਆਣਾ ਤੇ ਮਹਿੰਦਰਾ ਕਾਲਿਜ ਪਟਿਆਲਾ ਤੋਂ ਡਬਲ ਐੱਮ ਏ ਕਰਕੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦਾ ਲਾਅ ਗ੍ਰੈਜੂਏਟ ਬਣਿਆ।

ਲੁਧਿਆਣਾ ਕਚਹਿਰੀਆਂ ਵਿੱਚ ਉਸ ਨੇ ਸੁਖਦੇਵ ਸਿੰਘ ਕੰਗ ਨਾਲ ਰਲ਼ ਕੇ ਪ੍ਰੈਕਟਿਸ ਵੀ ਸ਼ੂਰੂ ਕਰ ਲਈ ਪਰ ਉੱਡਣੇ ਪਰਿੰਦੇ ਕਿਤੇ ਪਿੰਜਰੇ ਪੈਂਦੇ ਨੇ? ਸ਼੍ਰੋਮਣੀ ਅਕਾਲੀ ਦਲ ਵਿੱਚ ਉਹ ਮਾਸਟਰ ਤਾਰਾ ਸਿੰਘ ਤੇ ਸੰਤ ਫ਼ਤਹਿ ਸਿੰਘ ਦੀ ਪ੍ਰਧਾਨਗੀ ਵੇਲੇ ਜਨਰਲ ਸਕੱਤਰ ਰਿਹਾ। ਪਰ ਸ਼ੌਕ ਅਵੱਲੇ! ਸੰਤ ਫ਼ਤਹਿ ਸਿੰਘ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਕਲਕੱਤਾ ਫੇਰੀ ਦੌਰਾਨ ਕੁਲਵੰਤ ਗਰੇਵਾਲ ਦੇ ਸੰਗ ਸਾਥ ਸਿਰਮੌਰ ਬੰਗਾਲੀ ਕਵੀ ਕਾਜ਼ੀ ਨਜ਼ਰੁਲ ਇਸਲਾਮ ਨੂੰ ਮਿਲਣ ਜਾ ਪੁੱਜਾ। ਸੰਤ ਖ਼ਫ਼ਾ ਕਿ ਕਿੱਥੇ ਲੈ ਵੜਿਆਂ? ਅਗਲੇ ਦਿਨ ਪ੍ਰਮੁੱਖ ਬੰਗਾਲੀ ਤੇ ਅੰਗਰੇਜ਼ੀ ਅਖ਼ਬਾਰਾਂ ਦੇ ਮੁੱਖ ਪੰਨੇ ਤੇ ਸੰਤਾਂ ਨਾਲ ਕਾਜ਼ੀ ਜੀ ਦੀ ਤਸਵੀਰ ਛਪੀ। ਇਹੀ ਕਾਜ਼ੀ ਨਜ਼ਰੁਲ ਇਸਲਾਮ ਸਾਹਿਬ ਬੰਗਲਾ ਦੇਸ਼ ਦੇ ਕੌਮੀ ਕਵੀ ਹਨ।

ਦੇਸ਼ ਵਿੱਚ ਪਹਿਲੀ ਵਾਰ 1967 ਵਿੱਚ ਬਣੀ ਪਹਿਲੀ ਗੈਰ ਕਾਂਗਰਸ ਸਰਕਾਰ ਦੇ ਜੁਗਾੜੀਆਂ ਵਿੱਚ ਜੱਸੋਵਾਲ ਜੀ ਵੀ ਸਨ। ਇਸ ਸਰਕਾਰ ਦੇ ਪਹਿਲੇ ਮੁੱਖ ਮੰਤਰੀ ਜਸਟਿਸ ਗੁਰਨਾਮ ਸਿੰਘ ਦੇ ਉਹ ਸਿਆਸੀ ਸਲਾਹਕਾਰ ਬਣੇ।1980 ਵਿੱਚ ਉਹ ਰਾਇਕੋਟ ਤੋਂ ਵਿਧਾਇਕ ਬਣੇ।

ਅਕਾਲੀ ਦਲ ਤੋਂ ਜਸਟਿਸ ਸਾਹਿਬ ਦੀ ਖੱਜਲ ਖੁਆਰੀ ਕਾਰਨ ਮਨ ਉਚਾਟ ਹੋ ਗਿਆ। ਬਹੁਤ ਪਹਿਲਾਂ ਇਸੇ ਜਗਦੇਵ ਸਿੰਘ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਤੇ ਪ੍ਰਤਾਪ ਸਿੰਘ ਕੈਰੋਂ ਕਾਂਗਰਸ ਵਿੱਚ ਸ਼ਾਮਿਲ ਕਰਨ ਆਏ ਸਨ। ਕਰਤਾਰ ਸਿੰਘ ਸ਼ਮਸ਼ੇਰ, ਗੋਪਾਲ ਸਿੰਘ ਖਾਲਸਾ ਤੇ ਯੁੱਗ ਕਵੀ ਪ੍ਰੋ. ਮੋਹਨ ਸਿੰਘ ਨਾਲ ਹਰ ਸ਼ਾਮ ਗੁਜ਼ਾਰਦੇ। ਇਸੇ ਦੋਸਤੀ ਵਿੱਚੋਂ ਮੋਹਨ ਸਿੰਘ ਯਾਦਗਾਰੀ ਮੇਲਾ ਨਿਕਲਿਆ।1978 ਤੋਂ 2014 ਤੀਕ ਉਨ੍ਹਾਂ ਦੇ ਸੰਗੀ ਵਜੋਂ ਤੁਰਨ ਦਾ ਮੈਨੂੰ ਵੀ ਮਾਣ ਮਿਲਿਆ। ਵੱਡੇ ਵੀਰ ਵਜੋਂ ਹਰ ਦੁੱਖ ਸੁੱਖ ਵਿੱਚ ਸਭ ਤੋਂ ਪਹਿਲਾਂ ਬਹੁੜਦੇ। ਅੱਜ ਉਨ੍ਹਾਂ ਦੀ ਬਰਸੀ ਤੇ ਕੁਝ ਸਮਾਂ ਪਹਿਲਾਂ ਲਿਖਿਆ ਕਾਵਿ ਚਿੱਤਰ ਹਾਜ਼ਰ ਹੈ। ਇਹ ਮੇਰੇ ਕਾਵਿ ਸੰਗ੍ਹਹਿ “ਚਰਖੜੀ” ਵਿੱਚ ਵੀ ਸ਼ਾਮਲ ਹੈ।

ਜਗਦੇਵ ਸਿੰਘ ਜੱਸੋਵਾਲ

ਹੁਣੇ ਆਏਗਾ
ਸਾਡੇ ਘਰ ਦੀਆਂ ਪੌੜੀਆਂ ਚੜ੍ਹਦਾ ।
ਨਾਲ ਹੋਣਗੇ
ਦੁਨੀਆਂ ਭਰ ਦੇ ਫ਼ਿਕਰ ।
ਹੱਥਾਂ ਨਾਲ ਹਵਾ ’ਚ
ਨਕਸ਼ੇ ਬਣਾਵੇਗਾ ।
ਅਨੇਕਾਂ ਸ਼ਬਦ ਚਿਤਰ ਉਲੀਕੇਗਾ,
ਬਿਨ ਕਾਗ਼ਜ਼ਾਂ ਤੋਂ ।
ਧਰਤੀ ’ਚ ਰੰਗ ਭਰੇਗਾ,
ਖਿੜੇਗਾ ਸੂਰਜਮੁਖੀ ਦੇ ਖੇਤ ਵਾਂਗ ।
ਸੁਰ ਅਲਾਪੇਗਾ ਤੇ ਕਹੇਗਾ ।

“ਉੱਠ ਕੇ ਪਹਿਰ ਦੇ ਤੜਕੇ,
ਬਦਨਾਮੀ ਲੈ ਲਈ ।
ਆਹੋ ਜੀ ਬਦਨਾਮੀ ਲੈ ਲਈ ।”

ਪਰ ਰੋਜ਼ ਤੜਕੇ ਉੱਠੇਗਾ ਤੇ ਕਹੇਗਾ ।
ਚਲੋ ਬਈ ਚਲੋ,
ਨਿਰਮਲਾ ,ਨਿੰਦਰਾ ,ਰਵਿੰਦਰਾ
ਚਲੋ ਬਟਾਲੇ ਵੱਲ
ਕੋਟਲਾ ਸ਼ਾਹੀਆ ਖੇਡਾਂ ਨੇ ।
ਪਿਰਥੀਪਾਲ ਉਡੀਕਦੈ ।
ਖਤਰਾਵੀਂ ਦਿਲਬਾਗ ਨਾਲ,
ਕਾਮਰੇਡ ਉਜਾਗਰ ਸਿੰਘ ਯਾਦਗਾਰੀ ਮੇਲੇ ਦੀ
ਵਿਉਂਤ ਬਣਾਉਣੀ ਹੈ ।
ਰਾਹ ’ਚ ਮਿਲਣਾ ਹੈ
ਜਥੇਦਾਰ ਕਰਮ ਸਿੰਘ ਜਾਗੀਰਦਾਰ ਨੂੰ
ਮੇਰਾ ਜੇਲ੍ਹ ਸਾਥੀ ਹੈ
ਅਕਾਲੀ ਮੋਰਚਿਆਂ ਦਾ

ਜਲੰਧਰ
ਕਾਮਰੇਡ ਜਗਜੀਤ ਸਿੰਘ ਆਨੰਦ
ਵੀ ਢਿੱਲਾ ਹੈ ।
ਬਾਬੇ ਬਕਾਲੇ ਕਵੀਸ਼ਰ
ਜੋਗਾ ਸਿੰਘ ਜੋਗੀ ਉਡੀਕਦੈ ।
ਬਰਕਤ ਸਿੱਧੂ ਵੀ ਬੀਮਾਰ ਹੈ ਮੋਗੇ ।

ਚਲੋ! ਚਲੋ! ਚਲੋ! ਭਾਈ!
ਪਰ ਹੁਣ ਕੋਈ ਨਹੀਂ ਪੌੜੀਆਂ ਚੜ੍ਹਦਾ
ਮੇਰੇ ਘਰ ਦੀਆਂ
ਏਨੇ ਫ਼ਿਕਰਾਂ ਵਿੰਨ੍ਹੇ ਮੱਥੇ ਵਾਲਾ
ਹਸਪਤਾਲ ’ਚ ਪਿਆ ਵੀ ਜੋ ਕਹੇ !
ਚਰਨਜੀਤ ਚੰਨ ਮੇਰਾ ਬੀਬਾ ਵੀਰ
ਹਰਿਆਣੇ ਵਿੱਚ
ਮੁਲਖਸਗੜ੍ਹ ਯਾਦਗਾਰ ਬਣਵਾ ਦੇ
ਬਾਬਾ ਬੰਦਾ ਸਿੰਘ ਬਹਾਦਰ ਦੀ ਰਾਜਧਾਨੀ ।
ਬਸੀਆਂ ਕੋਠੀ ਤਾਂ ਬਣਵਾ ਲਈ
ਗੁਰਭਜਨ ਨੇ ਤੁਹਾਡੇ ਬਾਦਲ ਤੋਂ ।

ਦਯਾਨੰਦ ਹਸਪਤਾਲ ਦੇ ਆਈ ਸੀ ਯੂ ਵਿੱਚ ਪਿਆ ਕਹੇ
ਚੱਲ! ਕਾਕਾ ਹਰਭਜਨ ਮਾਨ
ਹੀਰ ਸੁਣਾ!
ਮਨ ਦਾ ਰਾਂਝਾ ਰਾਜ਼ੀ ਕਰੀਏ!

ਹੁਣ ਸਭ ਪਾਸੇ ਚੁੱਪ ਹੈ ।
ਉਹ ਵੱਡੀ ਸਾਰੀ ਧਰਤੀ ਸੀ
ਕਿਸੇ ਲਈ ਨੀਲਾ ਆਸਮਾਨ
ਸਿਰ ਤੇ ਧਰਿਆ ਬਾਬਲ ਦਾ ਹੱਥ ਸੀ
ਕਿਸੇ ਵਾਸਤੇ ਸੁਪਨਿਆਂ ਦਾ ਥਾਲ
ਬਹੁਤਿਆਂ ਲਈ ਵੱਡੀ ਸਾਰੀ ਬੁੱਕਲ ਸੀ
ਅਨੇਕ ਰੱਖਣਿਆਂ ਵਾਲਾ ਬੈਂਕ ਲਾਕਰ
ਬੜਿਆਂ ਲਈ ਰੁਜ਼ਗਾਰ ਦੀ ਪੌੜੀ
ਪਰ ਵਿਰਲਿਆਂ ਲਈ
ਆਸਥਾ ਕੇਂਦਰ ।

ਖ਼ਾਨਗਾਹੇ ਬਲਦਾ ਮੱਧਮ ਚਿਰਾਗ ।
ਉਹ ਕਿਸੇ ਲਈ ਵੀ
ਓਪਰਾ ਨਹੀਂ ਸੀ ।
ਵੱਡੀ ਸਾਰੀ ਪੋਟਲੀ ’ਚੋਂ
ਸੁਪਨੇ ਕੱਢਦਾ
ਤੇ ਪੂਰੇ ਕਰਨ ਲਈ
ਬਲ ਬੁੱਧ ਮੁਤਾਬਕ ਵੰਡਦਾ ।
ਰਿਸ਼ਤਿਆਂ ਦੀਆਂ ਤੰਦਾਂ ਜੋੜਦਾ ।
ਅਮਰੀਕਾ ’ਚ ’ਵਾਜ਼ ਮਾਰਦਾ
ਉਇ ਰਿਆੜ ਹਰਵਿੰਦਰਾ
ਜਗਦੇਆਂ ਵਾਲੇ ਕੁਲਦੀਪ ਸਿੰਹਾਂ
ਉਦਾਸੀ ਦੀਏ ਧੀਏ ਪ੍ਰਿਤਪਾਲ
ਮੈਂ ਤਾਂ ਹੁਣ ਨਦੀ ਕਿਨਾਰੇ ਰੁੱਖੜਾ
ਮੇਰਾ ਹੁਣ ਕੀ ਏ ।
ਤੇ ਅਗਲੇ ਦਿਨ ਟਿਕਟ ਕਟਾ,
ਅਮਰੀਕਾ ਚੜ੍ਹ ਜਾਂਦਾ ।
ਸਾਥੋਂ ਚੋਰੀ ਚੋਰੀ,
ਹਸਨਪੁਰੀਏ ਸੂਰਤ ਸਿੰਘ ਖ਼ਾਲਸਾ ਨਾਲ ।
ਉੱਤਰਨ ਸਾਰ
ਦੁੱਖ ਸੁਖ ਭੁਗਤਾਉਂਦਾ ।
ਆਖ਼ਰੀ ਰਾਤਾਂ ਰਿਆੜ ਕੋਲੋਂ,
ਸੁੱਜੇ ਪੈਰੀਂ ਮਾਲਸ਼ਾਂ ਕਰਵਾਉਂਦਾ ।
ਅਸੀਸਾਂ ਵੰਡਦਾ,
ਫ਼ਤਹਿ ਬੁਲਾਉਂਦਾ ।
ਵਤਨੀਂ ਪਰਤਦਾ ।

ਆਉਂਦਿਆਂ
ਹਸਪਤਾਲ ਦਾ ਮੰਜਾ ਸੀ ।
ਉੱਥੋਂ ਹੀ ਗਾਉਂਦਾ ਵਜਾਉਂਦਾ,
ਰੇਤ ਵਾਂਗ ਹੱਥੋਂ ਕਿਰ ਗਿਆ ।
ਲੋਕ ਸੰਗੀਤ ਦੀ ਪਨੀਰੀ ਬੀਜਦਾ,
ਲਗਾਤਾਰ ਜਲ ਤਰੌਂਕਦਾ,
ਉਡਾਰ ਕਰਦਾ ਤੇ ਫੁਰਰਰਰਰ ਆਖ,
ਅੰਬਰਾਂ ਨੂੰ ਸੌਂਪਦਾ ।
ਪਾਰਸ ਛੋਹ ਬਖ਼ਸ਼ ਕੇ ।
ਜਹਾਨੋਂ ਜਾਣ ਵੇਲੇ ਵੀ,
ਇਤਿਹਾਸ ਦੀ ਚਿੰਤਾ ਸੀ ।
ਬੂਹਾ ਕਰ ਬੰਦ,
ਮੇਰਾ ਪੁੱਤਰ ਚੰਦ,
ਚੱਲ ਬਈ ਨਿੰਦਰਾ ਖੋਲ੍ਹ ਦੇ ਜਿੰਦਰਾ ।
ਜੰਗਾਲੀਆਂ ਯਾਦਾਂ ਨੂੰ
ਹਵਾ ਲੁਆਈਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

Most Popular

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
1 day ago
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 