Punjab: ਬਜਟ ’ਚ ਸਿੱਖਿਆ ਖ਼ੇਤਰ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧ – ਹਰਪਾਲ ਚੀਮਾ
ਚੰਡੀਗੜ੍ਹ, 8 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਦਨ ’ਚ ਬਜਟ ਪੇਸ਼ ਕਰ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਕਿਹਾ ਕਿ ਸਾਡੀ ਸਰਕਾਰ ਰਾਜ ਯੂਨੀਵਰਸਿਟੀਆਂ ਜਿਨ੍ਹਾਂ ਵਿੱਚ ਗਡਵਾਸੂ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਉਨ੍ਹਾਂ ਦੇ ਸੰਘਟਕ ਕਾਲਜ ਸ਼ਾਮਲ ਹਨ, ਦੀ ਮਜ਼ਬੂਤੀ ਅਤੇ ਵਿਕਾਸ ਨੂੰ ਤਰਜੀਹ ਦਿੰਦੀ ਰਹੇਗੀ। ਇਨ੍ਹਾਂ ਸੰਸਥਾਵਾਂ ਵਿੱਚ ਅਕਾਦਮਿਕ ਉੱਤਮਤਾ, ਖੋਜ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਵਿੱਤੀ ਸਾਲ 2026-27 ਵਿੱਚ 1,760 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।
ਸਰਕਾਰ ਨੇ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸ.ਬੀ.ਐਸ. ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਲਈ ਨਿਰਣਾਇਕ ਕਦਮ ਚੁੱਕੇ ਹਨ, ਜਿਸ ਨਾਲ ਸਾਡੇ ਰਾਜ ਦੀ ਸਮਰੱਥਾ ਵਿੱਚ ਐਮ.ਬੀ.ਬੀ.ਐਸ. ਦੀਆਂ 600 ਨਵੀਆਂ ਸੀਟਾਂ ਦਾ ਵਾਧਾ ਹੋਵੇਗਾ। ਇਹ ਸੋਚ ਵਿੱਤੀ ਜ਼ਿੰਮੇਵਾਰੀ ਅਤੇ ਬੁਨਿਆਦੀ ਢਾਂਚੇ ਦੀ ਸਰਵਉੱਚਤਾ ਦਰਸਾਉਂਦੀ ਹੈ। ਉਦਾਹਰਣ ਵਜੋਂ, ਅਸੀਂ ਹੁਸ਼ਿਆਰਪੁਰ ਮੈਡੀਕਲ ਕਾਲਜ ਦੀ ਪ੍ਰੋਜੈਕਟ ਲਾਗਤ ਨੂੰ 550 ਕਰੋੜ ਰੁਪਏ ਤੋਂ ਘਟਾ ਕੇ 275 ਕਰੋੜ ਰੁਪਏ ਕਰ ਦਿੱਤਾ ਹੈ। ਜਿਸ ਨਾਲ ਵਿਸ਼ਵ ਪੱਧਰੀ ਮਿਆਰਾਂ ਨੂੰ ਬਰਕਰਾਰ ਰੱਖਦੇ ਹੋਏ ਜਨਤਕ ਪੈਸੇ ਦੇ ਲਗਭਗ 250 ਕਰੋੜ ਰੁਪਏ ਦੀ ਬਚਤ ਹੋਈ ਹੈ। ਇਹ ਰਣਨੀਤਕ ਵਿਸਤਾਰ ਇਹ ਯਕੀਨੀ ਬਣਾਉਂਦਾ ਹੈ ਕਿ ਸਾਡੇ ਹੋਣਹਾਰ ਵਿਦਿਆਰਥੀਆਂ ਨੂੰ ਹੁਣ ਆਪਣੀ ਪੜ੍ਹਾਈ ਲਈ ਯੂਕਰੇਨ ਜਾਂ ਚੀਨ ਵਰਗੇ ਦੇਸ਼ਾਂ ਵੱਲ ਦੇਖਣ ਦੀ ਲੋੜ ਨਹੀਂ ਪਵੇਗੀ: ਇਸ ਦੀ ਬਜਾਏ, ਉਹਨਾਂ ਨੂੰ ਇੱਥੇ ਪੰਜਾਬ ਵਿੱਚ ਹੀ ਵਿਸ਼ਵ ਪੱਧਰੀ ਸਿਖਲਾਈ ਅਤੇ ਇੱਕ ਸੁਨਹਿਰੀ ਭਵਿੱਖ ਮਿਲੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























