Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ
ਚੰਡੀਗੜ੍ਹ, 1 ਮਈ 2026 – ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ, 1 ਮਈ ਨੂੰ ਮਜ਼ਦੂਰ ਦਿਵਸ ਦੇ ਮੌਕੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸਵੇਰੇ 11 ਵਜੇ ਤੋਂ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਹ ਇੱਕ ਰੋਜ਼ਾ ਸੈਸ਼ਨ ਦੇਸ਼ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਮਿਹਨਤੀ ਮਜ਼ਦੂਰਾਂ ਅਤੇ ਕਾਰੀਗਰਾਂ ਨੂੰ ਸਮਰਪਿਤ ਹੋਵੇਗਾ। ਇਸ ਸੈਸ਼ਨ ਦੌਰਾਨ ਸਰਕਾਰ ਵੱਲੋਂ ਘੱਟੋ-ਘੱਟ ਉਜਰਤ ਵਧਾਉਣ ਦਾ ਪ੍ਰਸਤਾਵ ਰੱਖਿਆ ਜਾਵੇਗਾ।
ਇਸ ਇਤਿਹਾਸਕ ਪਹਿਲਕਦਮੀ ਤਹਿਤ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸਦਨ ਵਿੱਚ ਸੱਦਾ ਦਿੱਤਾ ਗਿਆ ਹੈ। ਇਸ ਸੈਸ਼ਨ ਵਿੱਚ ਮਨਰੇਗਾ ਸਕੀਮ ਵਿੱਚ ਆਏ ਬਦਲਾਅ ਦੇ ਮਜ਼ਦੂਰ ਵਰਗ ‘ਤੇ ਪੈਣ ਵਾਲੇ ਪ੍ਰਭਾਵ, ਨਾਲ ਹੀ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੁਣੌਤੀਆਂ ਬਾਰੇ ਆਲੋਚਨਾਤਮਕ ਚਰਚਾ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























