Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ
ਲੁਧਿਆਣਾ, 7 ਅਕਤੂਬਰ 2026 (ਵਿਸ਼ਵ ਵਾਰਤਾ): ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ’ਤੇ ਘਰ ਜਾ ਰਹੀ ਵਿਦਿਆਰਥਣ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਵਿਦਿਆਰਥਣ ਬੱਸ ਦੇ ਹੇਠਾਂ ਆ ਗਈ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਹਾਦਸੇ ਤੋਂ ਬਾਅਦ ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਜ਼ਖ਼ਮੀ ਵਿਦਿਆਰਥਣ ਨੂੰ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਬੱਸ ਵੱਲੋਂ ਵਿਦਿਆਰਥਣ ਨੂੰ ਟੱਕਰ ਮਾਰਦੇ ਹੋਏ ਦਿਖਾਈ ਦੇ ਰਹੀ ਹੈ।
ਉਧਰ, ਪੁਲਿਸ ਮੁਤਾਬਕ ਅਜੇ ਤੱਕ ਵਿਦਿਆਰਥਣ ਦੇ ਮਾਪਿਆਂ ਵੱਲੋਂ ਕੋਈ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਸਕੂਲ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























