Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਵਰਕਸ਼ਾਪ ਚੌਕ ‘ਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਾਈਕਲ ‘ਤੇ ਕੰਮ ‘ਤੇ ਜਾ ਰਹੇ ਇੱਕ ਬਜ਼ੁਰਗ ਵਿਅਕਤੀ ਨੂੰ ਕੁਚਲ ਦਿੱਤਾ, ਜਿਸ ‘ਚ ਬਜ਼ੁਰਗ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਟਰੱਕ ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਭੱਜ ਗਿਆ।
ਹਾਦਸੇ ਦਾ ਸ਼ਿਕਾਰ ਹੋਏ ਬਜ਼ੁਰਗ ਵਿਅਕਤੀ ਕੋਲ ਕੋਈ ਪਛਾਣ ਪੱਤਰ ਜਾਂ ਮੋਬਾਈਲ ਫੋਨ ਨਹੀਂ ਮਿਲਿਆ, ਜਿਸ ਕਾਰਨ ਉਸਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਉਸ ਕੋਲ ਸਿਰਫ਼ ਰੋਟੀ ਦਾ ਡੱਬਾ ਅਤੇ ਇੱਕ ਸਾਈਕਲ ਸੀ।
ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ, ਤਾਂ ਬਜ਼ੁਰਗ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਸੀ। ਪੁਲਿਸ ਦੇ ਆਉਣ ਤੋਂ ਬਾਅਦ ਹੀ ਐਂਬੂਲੈਂਸ ਕਰਮਚਾਰੀਆਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਣ ਦੀ ਪ੍ਰਕਿਰਿਆ ਸ਼ੁਰੂ ਕੀਤੀ।






















