Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੱਖ ਸਹਿਬਾਨਾਂ ਦੀ ਇਕੱਤਰਤਾ ਸ਼ੁਰੂ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਐਲਾਨੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਾਰਮਿਕ ਸਜ਼ਾ ਬਾਰੇ ਅੱਜ ਫੈਸਲਾ ਹੋ ਸਕਦਾ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਵਿਸ਼ੇਸ਼ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਇਕੱਤਰਤਾ ਵਿੱਚ ਲਏ ਗਏ ਫੈਸਲੇ ਅਕਾਲੀ ਦਲ ਅਤੇ ਅਕਾਲੀ ਦਲ ਬਾਦਲ ਦੇ ਆਗੂਆਂ ਦਾ ਸਿਆਸੀ ਭਵਿੱਖ ਤੈਅ ਕਰਨਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਤਨਖਾਹੀਆ ਐਲਾਨਿਆ ਲਈ ਖਾਸ ਥਾਂ ਰੱਖੀ ਗਈ ਹੈ।
ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਗਏ ਹਨ। ਪਿਛਲੇ ਦਿਨੀਂ ਅਕਾਲ ਤਖਤ ਸਕੱਤਰੇਤ ਵਿਖੇ ਉਨ੍ਹਾਂ ਦੇ ਪੈਰ ’ਤੇ ਸੱਟ ਲੱਗਣ ਕਾਰਨ ਸੁਖਬੀਰ ਸਿੰਘ ਬਾਦਲ ਅੱਜ ਵੀਲ ਚੇਅਰ ’ਤੇ ਪੇਸ਼ ਹੋਣ ਲਈ ਆਏ ਹਨ
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/