PUNJAB : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ ਅੱਜ ਪਹੁੰਚੇਗੀ ਸ੍ਰੀ ਅਕਾਲ ਤਖ਼ਤ ਸਾਹਿਬ
ਚੰਡੀਗੜ੍ਹ, 18ਮਾਰਚ(ਵਿਸ਼ਵ ਵਾਰਤਾ) PUNJAB : ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦੇ ਮਕਸਦ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੀ ਗਈ ਕਮੇਟੀ ਅੱਜ ਮੰਗਲਵਾਰ(18ਮਾਰਚ) ਨੂੰ ਅੰਮ੍ਰਿਤਸਰ ਪਹੁੰਚੇਗੀ। ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰੇਗੀ ਅਤੇ ਇਸ ਤੋਂ ਬਾਅਦ ਮੈਂਬਰਸ਼ਿਪ ਡਰਾਈਵ ਦੀ ਸ਼ੁਰੂਆਤ ਕਰੇਗੀ।
ਦੂਜੇ ਪਾਸੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਦੋ ਕਾਰਜਕਾਰੀ ਮੈਂਬਰ ਹਰਜਿੰਦਰ ਸਿੰਘ ਧਾਮੀ ਅਤੇ ਪ੍ਰੋ. ਕ੍ਰਿਪਾਲ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਦੂਸਰੇ ਦਿੱਲੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਭਰਤੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਫਾਰਮ ਵਿੱਚ ਕਮੀਆਂ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਫਾਰਮ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵੀ ਪੂਰਾ ਨਹੀਂ ਲਿਖਿਆ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/