• Latest
  • Trending
PUNJAB : ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ ਕੱਲ੍ਹ ਨੂੰ ਅਨੰਦਪੁਰ ਸਾਹਿਬ ਵਿਖੇ ਹੋਣਗੇ  ਸੰਪੂਰਣ : ਹਰਜੋਤ ਸਿੰਘ ਬੈਂਸ

PUNJAB : ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ ਕੱਲ੍ਹ ਨੂੰ ਅਨੰਦਪੁਰ ਸਾਹਿਬ ਵਿਖੇ ਹੋਣਗੇ  ਸੰਪੂਰਣ : ਹਰਜੋਤ ਸਿੰਘ ਬੈਂਸ

12 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

6 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

7 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

10 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ ਕੱਲ੍ਹ ਨੂੰ ਅਨੰਦਪੁਰ ਸਾਹਿਬ ਵਿਖੇ ਹੋਣਗੇ  ਸੰਪੂਰਣ : ਹਰਜੋਤ ਸਿੰਘ ਬੈਂਸ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ : ਤਰੁਨਪ੍ਰੀਤ ਸਿੰਘ ਸੌਂਦ

November 21, 2025
in ਖਬਰਾਂ, ਪੰਜਾਬ
PUNJAB : ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ ਕੱਲ੍ਹ ਨੂੰ ਅਨੰਦਪੁਰ ਸਾਹਿਬ ਵਿਖੇ ਹੋਣਗੇ  ਸੰਪੂਰਣ : ਹਰਜੋਤ ਸਿੰਘ ਬੈਂਸ

PUNJAB : ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ ਕੱਲ੍ਹ ਨੂੰ ਅਨੰਦਪੁਰ ਸਾਹਿਬ ਵਿਖੇ ਹੋਣਗੇ  ਸੰਪੂਰਣ : ਹਰਜੋਤ ਸਿੰਘ ਬੈਂਸ

Ludhiana

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ(ਵਿਸ਼ਵ ਵਾਰਤਾ) PUNJAB : ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ੁੱਕਰਵਾਰ ਮਿਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ। ਨਗਰ ਕੀਰਤਨਾਂ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ ਤੋਂ ਆ ਰਹੇ ਨਗਰ ਕੀਰਤਨਾਂ ਦੀ ਕੁੱਲ ਲੰਬਾਈ 1563 ਕਿਲੋਮੀਟਰ ਬਣਦੀ ਹੈ। 
ਉੱਧਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਨਵੰਬਰ ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਹਨ।
PUNJAB
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ ਤੇ ਫ਼ਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ ਅਤੇ ਬਾਬਾ ਬਕਾਲਾ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਕੀਰਤਨ ਦਰਬਾਰ ਸਜਾਏ ਗਏ। 
23 ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦਾ ਵੇਰਵਾ ਸਾਂਝਾ ਕਰਦਿਆ ਬੈਂਸ ਨੇ ਦੱਸਿਆ ਕਿ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਬੁੱਢਾ ਦਲ ਛਾਉਣੀ ਨੇੜੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ, ਜਿਸ ਵਿਚ ਮੁੱਖ ਮੰਤਰੀ ਸਮੇਤ ਹੋਰ ਪਤਵੰਤੇ ਸ਼ਾਮਲ ਹੋਣਗੇ।
ਇਸੇ ਤਰ੍ਹਾਂ ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਫਸਲਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਸੇ ਦਿਨ ਮੁੱਖ ਪੰਡਾਲ ਬਾਬਾ ਬੁੱਢਾ ਦਲ ਛਾਉਣੀ ਵਿਖੇ ਸੂਬਾ ਸਰਕਾਰ ਵੱਲੋਂ ਸਰਬ ਧਰਮ ਸੰਮੇਲਨ ਕਰਵਾਇਆ ਜਾਵੇਗਾ ਜਿਸ ਵਿੱਚ ਉੱਘੇ ਧਾਰਮਿਕ ਆਗੂਆਂ ਸਮੇਤ ਹੋਰ ਪਤਵੰਤੇ ਸ਼ਾਮਲ ਹੋਣਗੇ। 
24 ਨਵੰਬਰ ਨੂੰ ਕੀਰਤਪੁਰ ਸਾਹਿਬ ਤੋਂ ਭਾਈ ਜੈਤਾ ਜੀ ਦੀ ਯਾਦਗਾਰ ਤੱਕ ਸੀਸ ਭੇਟ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ (ਗੁਰਦੁਆਰਾ ਭੋਰਾ ਸਾਹਿਬ-ਗੁਰਦੁਆਰਾ ਸੀਸ ਗੰਜ ਸਾਹਿਬ-ਗੁਰੂ ਤੇਗ਼ ਬਹਾਦਰ ਅਜਾਇਬ ਘਰ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ-ਕਿਲਾ ਆਨੰਦਗੜ੍ਹ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਵਿਖੇ ਸਮਾਪਤ) ਵਿਖੇ ਹੈਰੀਟੇਜ ਵਾਕ ਕਰਵਾਈ ਜਾਵੇਗੀ ਅਤੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸ਼ਨ ਕਰਵਾਇਆ ਜਾਵੇਗਾ।
ਇਸੇ ਤਰ੍ਹਾਂ ਚਰਨ ਗੰਗਾ ਸਟੇਡੀਅਮ ਵਿਖੇ ਗਤਕਾ ਅਤੇ ਹੋਰ ਸਮਾਗਮ ਜਿਵੇਂ ਕਿ ਟੈਂਟ ਪੈਗਿੰਗ, ਢਾਲ-ਤਲਵਾਰ ਮੁਕਾਬਲਾ ਅਤੇ ਸ਼ਾਸਤਰ ਦਰਸ਼ਨ, ਸਿਮਰਨ ਤੇ ਤਲਵਾਰ ਦਾ ਸੁਮੇਲ ਆਦਿ ਸਮਾਗਮ ਕਰਵਾਏ ਜਾਣਗੇ। ਇਸੇ ਤਰ੍ਹਾਂ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਰੋਜ਼ਾਨਾ ਡਰੋਨ ਸ਼ੋਅ ਕਰਵਾਏ ਜਾਣਗੇ।
ਇਸੇ ਤਰ੍ਹਾਂ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਸੰਪੂਰਨਤਾ ਉਪਰੰਤ, ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਸਰਬੱਤ ਦਾ ਭਲਾ ਇਕੱਤਰਤਾ ਸਮਾਗਮ ਕਰਵਾਇਆ ਜਾਵੇਗਾ। ਸੂਬਾ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਵਿੱਤਰ ਨਗਰੀ ਵਿਖੇ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਪਾਰਕਿੰਗ ਜ਼ੋਨਾਂ ਤੋਂ ਮੁੱਖ ਸਥਾਨਾਂ ਤੱਕ ਸੰਗਤਾਂ ਦੇ ਆਉਣ-ਜਾਣ ਵਾਸਤੇ ਸ਼ਟਲ ਸੇਵਾ ਯਕੀਨੀ ਬਣਾਈ ਗਈ ਹੈ।
ਸਾਰੇ ਪਾਰਕਿੰਗ ਸਥਾਨ ਸੀ.ਸੀ.ਟੀ.ਵੀ. ਨਿਗਰਾਨੀ, ਰੌਸ਼ਨੀ, ਬੈਰੀਕੇਡਿੰਗ, ਟ੍ਰੈਫਿਕ ਮਾਰਸ਼ਲ, ਸਾਈਨ ਬੋਰਡ ਅਤੇ ਮੋਬਾਈਲ ਟਾਇਲਟਾਂ ਨਾਲ ਲੈਸ ਹਨ। ਮੁੱਖ ਧਾਰਮਿਕ ਅਤੇ ਸੱਭਿਆਚਾਰਕ ਸਥਾਨਾਂ ਦੇ ਆਲੇ-ਦੁਆਲੇ ਮੌਜੂਦਾ ਪਾਰਕਿੰਗ ਥਾਵਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ।
ਸੰਗਤਾਂ ਦੀ ਸੇਵਾ ਲਈ ਤਾਇਨਾਤ ਸਾਧਨਾਂ ਵਿੱਚ 500 ਈ-ਰਿਕਸ਼ਾ, 150 ਮਿੰਨੀ-ਬੱਸਾਂ, 25 ਫੋਰਸ ਅਰਬਨੀਆ ਵੈਨਾਂ, 15 ਕਾਰਾਂ, 20 ਟਾਟਾ ਏਸ ਵਾਹਨ ਅਤੇ ਬਜ਼ੁਰਗਾਂ ਤੇ ਦਿਵਿਆਂਗ ਸੰਗਤ ਦੀ ਸਹਾਇਤਾ ਲਈ 10 ਗੋਲਫ ਕਾਰਟ ਸ਼ਾਮਲ ਹਨ। ਸ਼ਟਲ ਸੇਵਾਵਾਂ ਪਾਰਕਿੰਗ ਸਥਾਨਾਂ ਅਤੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਮੁੱਖ ਪੰਡਾਲ, ਟੈਂਟ ਸਿਟੀਜ਼ ਅਤੇ ਹੈਲਪ ਡੈਸਕ ਪੁਆਇੰਟਾਂ ਦਰਮਿਆਨ ਸੰਗਤਾਂ ਨੂੰ ਆਉਣ-ਜਾਣ ਦੀ ਸਹੂਲਤ ਦੇਣਗੀਆਂ।
ਇਸ ਸਿਸਟਮ ਦੀ ਮੁਕੰਮਲ ਨਿਗਰਾਨੀ ਮੁੱਖ ਕੰਟਰੋਲ ਸੈਂਟਰ ਰਾਹੀਂ ਕੀਤੀ ਜਾਵੇਗੀ, ਜਿਸ ਵਿੱਚ ਸਮਰਪਿਤ ਪਿਕ-ਅੱਪ ਪੁਆਇੰਟ, ਸਾਈਨੇਜ ਅਤੇ ਵਲੰਟੀਅਰ ਦੁਆਰਾ ਮਾਰਗਦਰਸ਼ਨ ਸ਼ਾਮਲ ਹੈ।
ਇਸੇ ਤਰ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸੰਗਤ ਦੀ ਭਾਰੀ ਆਮਦ ਨੂੰ ਸੁਵਿਧਾਜਨਕ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ, ਰੂਪਨਗਰ ਵੱਲੋਂ ਦੋ ਪ੍ਰਮੁੱਖ ਟੈਂਟ ਸਿਟੀਜ਼ ‘ਚੱਕ ਨਾਨਕੀ ਨਿਵਾਸ’ ਟੈਂਟ ਸਿਟੀ ਅਤੇ ‘ਭਾਈ ਮਤੀ ਦਾਸ ਨਿਵਾਸ’ ਟੈਂਟ ਸਿਟੀ ਸਥਾਪਤ ਕੀਤੀਆਂ ਗਈਆਂ ਹਨ ਜਿਸ ਵਿੱਚ ਲਗਭਗ 10,000 ਸੰਗਤ ਦੇ ਠਹਿਰਨ ਦੀ ਵਿਵਸਥਾ ਕੀਤੀ ਗਈ ਹੈ। 
ਹੋਰ ਸਹੂਲਤਾਂ ਸਮੇਤ ਐਂਬੂਲੈਂਸ ਦੀ ਤਾਇਨਾਤੀ ਅਤੇ 24 ਘੰਟੇ ਮੁੱਖ ਕੰਟਰੋਲ ਰੂਮ ਨਾਲ ਫੌਰੀ ਡਾਕਟਰੀ ਸੇਵਾਵਾਂ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ। ਸਮਾਗਮਾਂ ਲਈ ਸੁਚਾਰੂ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੁਰੱਖਿਆ, ਸਹੂਲਤ ਅਤੇ ਟਰੈਫਿਕ ਪ੍ਰਬੰਧਨ ਲਈ ਵੀ ਵਿਆਪਕ ਪ੍ਰਬੰਧ ਕੀਤੇ ਹਨ।
ਇਨ੍ਹਾਂ ਸਮਾਗਮਾਂ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 8,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੰਗਤ ਦੀ ਸੁਰੱਖਿਆ, ਆਉਣ-ਜਾਣ ਅਤੇ ਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। 
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

by Ranjit Singh
3 weeks ago
0

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ - ਪ੍ਰਤੀ ਸ਼ੇਅਰ ਕੀਮਤ ₹1,065 ਤੋਂ ₹1,119 ਤੈਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 