• Latest
  • Trending
ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸV

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸV

3 weeks ago
Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

8 hours ago
ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

9 hours ago
SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

9 hours ago
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

10 hours ago
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

11 hours ago
PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

12 hours ago
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

12 hours ago
ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

12 hours ago
Hindi News
English News
Tuesday, September 1, 2026
No Result
View All Result
25 °c
Chandigarh
28 ° Wed
27 ° Thu
27 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸV

ਪੰਜਾਬ ਵਿੱਚ ਠੇਕੇਦਾਰੀ ਆਊਟਸੋਰਸਿੰਗ ਦਾ ਦਹਾਕਿਆਂ ਪੁਰਾਣਾ ਸਿਸਟਮ ਹੋਵੇਗਾ ਖ਼ਤਮ, ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰ ਹੋਣਗੇ ਬਾਹਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

August 10, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸV

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸ

ਪੰਜਾਬ ਵਿੱਚ ਠੇਕੇਦਾਰੀ ਆਊਟਸੋਰਸਿੰਗ ਦਾ ਦਹਾਕਿਆਂ ਪੁਰਾਣਾ ਸਿਸਟਮ ਹੋਵੇਗਾ ਖ਼ਤਮ, ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰ ਹੋਣਗੇ ਬਾਹਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੇ ਗੇੜ ਵਿੱਚ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਮਿਲੇਗਾ ਲਾਭ, ਪੰਜਾਬ ਸਰਕਾਰ ਦੇ ਪਰਿਵਾਰ ਦੇ ‘ਇਨ-ਸੋਰਸਡ’ ਮੈਂਬਰ ਬਣਨਗੇ ਮੁਲਾਜ਼ਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਊਟਸੋਰਸ ਮੁਲਾਜ਼ਮਾਂ ਨੂੰ ਪੀ.ਐਫ., ਗ੍ਰੈਚੂਟੀ, ਈ.ਐਸ.ਆਈ., ਮੈਟਰਨਿਟੀ ਲੀਵ ਅਤੇ ਅਚਨਚੇਤੀ ਛੁੱਟੀਆਂ ਦੇ ਲਾਭ ਮਿਲਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਂਦਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਮੁਲਾਜ਼ਮਾਂ ਦੀ ਕਮਾਈ ਵਿੱਚੋਂ ਨਹੀਂ ਕੱਟਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ);- ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਲਏ ਗਏ ਇਤਿਹਾਸਕ ਫੈਸਲੇ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਰੋਜ਼ਗਾਰ ਵਿੱਚ ਠੇਕੇਦਾਰੀ ਆਊਟਸੋਰਸਿੰਗ ਦੀ ਦਹਾਕਿਆਂ ਪੁਰਾਣੀ ਵਿਵਸਥਾ ਦਾ ਅੰਤ ਕਰਦਿਆਂ ਮੁਲਾਜ਼ਮਾਂ ਦਾ ਸ਼ੋਸ਼ਣ ਖ਼ਤਮ ਕਰਨ ਦਾ ਐਲਾਨ ਕੀਤਾ।
ਇਹ ਇਤਿਹਾਸਕ ਕਾਨੂੰਨ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖ਼ਤਮ ਕਰੇਗਾ, ਪਹਿਲੇ ਗੇੜ ਵਿੱਚ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਵਿੱਚ ਸਿੱਧੇ ਠੇਕੇ (ਕੰਟਰੈਕਟ) ਅਧੀਨ ਲਿਆਵੇਗਾ ਅਤੇ ਯੋਗ ਵਰਕਰਾਂ ਨੂੰ ਪੀ.ਐਫ. (ਪ੍ਰੋਵਿਡੈਂਟ ਫੰਡ), ਗ੍ਰੈਚੂਟੀ, ਈ.ਐਸ.ਆਈ., ਮੈਟਰਨਿਟੀ ਲੀਵ ਅਤੇ ਅਚਨਚੇਤੀ ਛੁੱਟੀਆਂ ਦੇ ਲਾਭ ਦੇਵੇਗਾ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਣ ਵਾਲਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਉਨ੍ਹਾਂ ਦੀ ਕਮਾਈ ਵਿੱਚੋਂ ਨਾ ਕੱਟਿਆ ਜਾਵੇ।
ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026’ ਮੁਲਾਜ਼ਮਾਂ ਦੇ ਹੱਕ ਵਿੱਚ ਲਿਆ ਗਿਆ ਇਤਿਹਾਸਕ ਫੈਸਲਾ ਹੈ। ਇਹ ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਫੈਸਲਿਆਂ ਵਿੱਚੋਂ ਇੱਕ ਹੈ। ਅੱਜ ਤੋਂ ਪੰਜਾਬ ਵਿੱਚ ਆਊਟਸੋਰਸਿੰਗ ਪ੍ਰਥਾ ਦਾ ਦਹਾਕਿਆਂ ਪੁਰਾਣਾ ਸਿਸਟਮ ਖ਼ਤਮ ਹੋ ਜਾਵੇਗਾ। ਸਰਕਾਰੀ ਰੋਜ਼ਗਾਰ ਵਿੱਚ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਖ਼ਤਮ ਹੋ ਜਾਵੇਗੀ, ਜਿਸ ਨਾਲ ਸਰਕਾਰ ਅਤੇ ਕਾਮਿਆਂ ਵਿਚਕਾਰ ਸਿੱਧਾ ਸਬੰਧ ਸਥਾਪਤ ਹੋਵੇਗਾ।”
ਆਊਟਸੋਰਸ ਵਰਕਰਾਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਹਜ਼ਾਰਾਂ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ ਸੂਬੇ ਦੀ ਸੇਵਾ ਲਈ ਆਪਣੇ ਜੀਵਨ ਦੇ ਕਈ ਸਾਲ ਲਾ ਦਿੱਤੇ ਹਨ। ਇਨ੍ਹਾਂ ਵਰਕਰਾਂ ਨੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਹਾਲਾਂਕਿ, ਆਊਸੋਰਸਿੰਗ ਕਾਰਨ ਬਣੀ ਬੇਯਕੀਨੀ ਕਾਰਨ ਹਮੇਸ਼ਾ ਵਰਕਰਾਂ ਦੇ ਸਿਰ ‘ਤੇ ਤਲਵਾਰ ਵਾਂਗ ਲਟਕਦੀ ਰਹਿੰਦੀ ਸੀ, ਜਿਸ ਨਾਲ ਉਨ੍ਹਾਂ ਦੀ ਨੌਕਰੀ ਅਤੇ ਜੀਵਨ ‘ਤੇ ਬੁਰਾ ਅਸਰ ਪੈਂਦਾ ਸੀ।”
ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅੱਜ ‘ਆਪ’ ਸਰਕਾਰ ਨੇ ਇਨ੍ਹਾਂ ਵਰਕਰਾਂ ਨੂੰ ਉਹ ਹੱਕ ਦਿੱਤਾ ਹੈ, ਜਿਸ ਦੇ ਉਹ ਸੱਚਮੁੱਚ ਹੱਕਦਾਰ ਸਨ। ਇਹ ਮੁਲਾਜ਼ਮ ਹੁਣ ‘ਆਊਟਸੋਰਸਡ’ ਨਹੀਂ ਰਹਿਣਗੇ; ਸਗੋਂ ਸਰਕਾਰ ਦੇ ‘ਇਨ-ਸੋਰਸਡ’ ਮੁਲਾਜ਼ਮ ਬਣ ਜਾਣਗੇ, ਜਿਸ ਦਾ ਮਤਲਬ ਹੈ ਕਿ ਉਹ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਜਾਣਗੇ।”
ਬਿੱਲ ਨੂੰ ਠੇਕੇਦਾਰੀ ਲੁੱਟ-ਖਸੁੱਟ ਨੂੰ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਠੇਕੇਦਾਰੀ ਸਿਸਟਮ ਸੇਵਾ ਦੇ ਰੂਪ ਵਿੱਚ ਮਨੁੱਖੀ ਸ਼ੋਸ਼ਣ ਦਾ ਅੰਤ ਕਰੇਗਾ। ਸਰਕਾਰੀ ਵਿਭਾਗਾਂ ਅਤੇ ਸਰਕਾਰੀ ਕੰਟਰੋਲ ਵਾਲੇ ਅਦਾਰਿਆਂ ਵਿੱਚ ਕੰਮ ਕਰਦੇ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਕੰਟਰੈਕਟ ਅਧੀਨ ਲਿਆਂਦਾ ਜਾਵੇਗਾ।”
ਉਨ੍ਹਾਂ ਦੱਸਿਆ, “ਇਹ ਬਿੱਲ ਗਰੁੱਪ-ਸੀ ਅਤੇ ਗਰੁੱਪ-ਡੀ ਸ਼੍ਰੇਣੀਆਂ ਦੇ ਯੋਗ ਆਊਟਸੋਰਸ ਮੁਲਾਜ਼ਮਾਂ ‘ਤੇ ਲਾਗੂ ਹੋਵੇਗਾ ਜੋ ਜ਼ਰੂਰੀ ਜਨਤਕ ਸੇਵਾਵਾਂ ਵਿੱਚ ਲੱਗੇ ਹੋਏ ਹਨ ਅਤੇ ਨਿਰਧਾਰਤ ਯੋਗਤਾ ਸ਼ਰਤਾਂ ਨੂੰ ਪੂਰਾ ਕਰਦੇ ਹਨ। ਪਹਿਲੇ ਗੇੜ ਵਿੱਚ ਲਗਭਗ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਇਸ ਪਹਿਲਕਦਮੀ ਦਾ ਲਾਭ ਮਿਲੇਗਾ।”
ਮੁਲਾਜ਼ਮਾਂ ਨੂੰ ਹੋਣ ਵਾਲੇ ਲਾਭ ਦੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਮੁਲਾਜ਼ਮਾਂ ਨੂੰ ਦਿੱਤੀ ਜਾਣ ਵਾਲੀ ਤਨਖਾਹ ਉਨ੍ਹਾਂ ਦੀ ਮੌਜੂਦਾ ਤਨਖਾਹ ਜਾਂ ਕਾਨੂੰਨੀ ਤੌਰ ‘ਤੇ ਨਿਰਧਾਰਤ ਘੱਟੋ-ਘੱਟ ਵੇਤਨ ਤੋਂ ਘੱਟ ਨਹੀਂ ਹੋਵੇਗੀ। ਉਨ੍ਹਾਂ ਨੂੰ ਪ੍ਰੋਵਿਡੈਂਟ ਫੰਡ ਅਤੇ ਗ੍ਰੈਚੂਟੀ ਦੇ ਲਾਭ ਮਿਲਣਗੇ, ਈ.ਐਸ.ਆਈ. ਦੇ ਲਾਭਾਂ ਦੇ ਹੱਕਦਾਰ ਹੋਣਗੇ, ਮੈਟਰਨਿਟੀ ਲੀਵ ਦਾ ਲਾਭ ਮਿਲੇਗਾ ਅਤੇ ਰੈਗੂਲਰ ਮੁਲਾਜ਼ਮਾਂ ਵਾਂਗ ਉਹ ਸਾਲ ਵਿੱਚ 10 ਦਿਨਾਂ ਦੀ ਅਚਨਚੇਤੀ ਛੁੱਟੀ (ਕੈਜ਼ੂਅਲ ਲੀਵ) ਦੇ ਵੀ ਹੱਕਦਾਰ ਹੋਣਗੇ। ਰੈਗੂਲਰ ਮੁਲਾਜ਼ਮਾਂ ਵਾਂਗ ਉਨ੍ਹਾਂ ਦਾ ਆਈ.ਐਚ.ਆਰ.ਐਮ.ਐਸ. ਖਾਤਾ ਹੋਵੇਗਾ, ਜਿਸ ਨਾਲ ਉਨ੍ਹਾਂ ਦੇ ਸਰਵਿਸ ਰਿਕਾਰਡ ਅਤੇ ਰੋਜ਼ਗਾਰ ਵਿੱਚ ਵਧੇਰੇ ਪਾਰਦਰਸ਼ਤਾ ਯਕੀਨੀ ਬਣੇਗੀ।”
ਕਰਮਚਾਰੀਆਂ ਨੂੰ ਮਿਲਣ ਵਾਲੇ ਸਿੱਧੇ ਵਿੱਤੀ ਲਾਭ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਂਦਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਏਜੰਸੀ ਦੇ ਕਮਿਸ਼ਨ ਵਜੋਂ ਨਹੀਂ ਕੱਟਿਆ ਜਾਵੇਗਾ ਅਤੇ ਇਸ ਦਾ ਸਿੱਧਾ ਫਾਇਦਾ ਮੁਲਾਜ਼ਮਾਂ ਨੂੰ ਮਿਲੇਗਾ।”
————-

Tags: BREAKING NEWSPUNJABpunjab newsPunjab State Outsourced Personnel Bill-2026top headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

by Ankit
September 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 01-09-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

by Jaspreet Kaur
August 31, 2026
0

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ 'ਚ ਕਰਵਾਇਆ ਗਿਆ ਭਰਤੀ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਉੱਘੇ...

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

by Jaspreet Kaur
August 31, 2026
0

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਅਰਜਨਟੀਨਾ ਦੇ ਮਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

by Ankit
September 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 01-09-2026 |...

Most Popular

Chandigarh: ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਕੁਨਾਲ ਕਾਮਰਾ, ਅਭਿਜੀਤ ਦੀਪਕੇ ਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ

Chandigarh: ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਕੁਨਾਲ ਕਾਮਰਾ, ਅਭਿਜੀਤ ਦੀਪਕੇ ਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ

by Ranjit Singh
2 weeks ago
0

Chandigarh: ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਕੁਨਾਲ ਕਾਮਰਾ, ਅਭਿਜੀਤ ਦੀਪਕੇ ਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ - ਅਦਾਲਤ 'ਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 