PUNJAB : ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਪੰਜਵਾਂ ਦਿਨ
ਅੱਜ ਸਜ਼ਾ ਭੁਗਤਣ ਲਈ ਪਹੁੰਚੇ ਹਨ ਫਤਿਹਗੜ੍ਹ ਸਾਹਿਬ
ਚੰਡੀਗੜ੍ਹ, 7ਦਸੰਬਰ(ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਨੂੰ ਭੁਗਤਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸ਼ਨੀਵਾਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚੇ ਹਨ। ਜਿੱਥੇ ਉਹ ਆਪਣੀ ਸਜ਼ਾ ਪੂਰੀ ਕਰ ਰਹੇ ਹਨ।
ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੀ ਦੋ ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਇੱਥੇ ਪਹੁੰਚੇ ਹਨ। ਸੁਖਬੀਰ ਬਾਦਲ ਤੇ ਹੋਏ ਹਮਲੇ ਤੋਂ ਬਾਅਦ ਉਹਨਾਂ ਨੂੰ ਫਤਿਹਗੜ੍ਹ ਸਾਹਿਬ ‘ਚ ਸੁਰੱਖਿਆ ਘੇਰੇ ‘ਚ ਰੱਖਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/