Punjab ਪਹਿਰੇਦਾਰੀ ਦੀ ਸੇਵਾ ਨਿਭਾਉਣ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਕੀਤਾ ਕੀਰਤਨ ਸਰਵਨ
ਧਾਰਮਿਕ ਸਜ਼ਾ ਭੁਗਤਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਪੁੱਜੇ ਹਨ ਸੁਖਬੀਰ ਬਾਦਲ
ਸੁਰੱਖਿਆ ਦੇ ਸਖ਼ਤ ਪ੍ਰਬੰਧ
ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਸਮੇਤ ਹੋਰ ਅਕਾਲੀ ਆਗੂਆਂ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਦੇ ਚੱਲਦਿਆਂ ਅੱਜ ਸੁਖਬੀਰ ਸਿੰਘ ਬਾਦ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁਟੀ ਗੰਢੀ ਸਾਹਿਬ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਨੀਲਾ ਚੋਲਾ ਪਹਿਨ ਕੇ ਅਤੇ ਹੱਥ ਵਿੱਚ ਬਰਛਾ ਫੜ ਕੇ ਪਹਿਰੇਦਾਰ ਵਜੋਂ ਧਾਰਮਿਕ ਸਜ਼ਾ ਨਿਭਾਈ। ਇਸ ਉਪਰੰਤ ਉਨ੍ਹਾਂ ਨੇ ਕੀਰਤਨ ਸਰਵਨ ਕੀਤਾ। ਦੱਸ ਦਈਏ ਕਿ ਇਥੇ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਲਈ ਹਰ ਥਾਂ ‘ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/