Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਲੁਧਿਆਣਾ, 16 ਅਪ੍ਰੈਲ (ਵਿਸ਼ਵ ਵਾਰਤਾ) : ਬੀਤੇ ਦਿਨੀ ਯੂਪੀ ਦੇ ਵ੍ਰਿੰਦਾਵਨ ਵਿੱਚ ਹੋਏ ਕਿਸ਼ਤੀ ਹਾਦਸੇ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਸ਼ਹਿਰ ਦੇ ਇੱਕੋ ਪਰਿਵਾਰ ਦੇ 4 ਮੈਂਬਰਾਂ ਸਮੇਤ ਕੁੱਲ 6 ਲੋਕਾਂ ਦੀ ਜਾਨ ਚਲੀ ਗਈ। ਇਸ ਘਟਨਾ ਕਾਰਨ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਗਰਾਉਂ ਪਹੁੰਚੇ ਉਨ੍ਹਾਂ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ
ਸੁਖਬੀਰ ਸਿੰਘ ਬਾਦਲ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਹੌਸਲਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦੁਖਦਾਈ ਹੈ ਅਤੇ ਇਸ ਨੇ ਪੂਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਬਾਦਲ ਨੇ ਇਸ ਘਟਨਾ ਨੂੰ ਲੈ ਕੇ ਉੱਤਰ ਪ੍ਰਦੇਸ਼ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲ ਚੁੱਕੇ।
ਬਾਦਲ ਨੇ ਕਿਹਾ ਕਿ ਨਦੀਆਂ ਅਤੇ ਤੇਜ਼ ਵਹਾਅ ਵਾਲੇ ਜਲ ਸਰੋਤਾਂ ਵਿੱਚ ਚੱਲਣ ਵਾਲੀਆਂ ਕਿਸ਼ਤੀਆਂ ਵਿੱਚ ਯਾਤਰੀਆਂ ਲਈ ਸੇਫਟੀ ਜੈਕਟਾਂ ਲਾਜ਼ਮੀ ਹੋਣੀਆਂ ਚਾਹੀਦੀਆਂ ਹਨ ਅਤੇ ਇਸ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਦਸੇ ਨਾਲ ਜੁੜੀਆਂ ਲਾਪਰਵਾਹੀਆਂ ਦਾ ਸਾਹਮਣੇ ਆਉਣਾ ਸਰਕਾਰ ਦੀ ਵੱਡੀ ਨਾਕਾਮੀ ਨੂੰ ਦਰਸਾਉਂਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























