Punjab ਵ੍ਹੀਲਚੇਅਰ ‘ਤੇ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਸੁਖਬੀਰ ਬਾਦਲ
ਹਰਿਮੰਦਰ ਸਾਹਿਬ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧ
ਅੰਮ੍ਰਿਤਸਰ : ਪੰਜਾਬ ‘ਚ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ‘ਚ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਅੱਜ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਹੈ।ਜਿਸ ਵਿੱਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਕੋਈ ਸਿਆਸੀ ਤਨਖਾਹ ਜਾਂ ਧਾਰਮਿਕ ਤਨਖਾਹ ਲਾਉਣ ਬਾਰੇ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ। ਇਸ ਮਾਮਲੇ ਨੂੰ ਲੈ ਕੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਸਿੰਘ ਸਾਹਿਬਾਨ ਦੀ ਮੀਟਿੰਗ ’ਤੇ ਲੱਗੀਆਂ ਹੋਈਆਂ ਹਨ।
ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਗਏ ਹਨ। ਪਿਛਲੇ ਦਿਨੀਂ ਅਕਾਲ ਤਖਤ ਸਕੱਤਰੇਤ ਵਿਖੇ ਉਨ੍ਹਾਂ ਦੇ ਪੈਰ ’ਤੇ ਸੱਟ ਲੱਗਣ ਕਾਰਨ ਸੁਖਬੀਰ ਸਿੰਘ ਬਾਦਲ ਅੱਜ ਵੀਲ ਚੇਅਰ ’ਤੇ ਪੇਸ਼ ਹੋਣ ਲਈ ਆਏ ਹਨ