• Latest
  • Trending
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

3 weeks ago
Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

11 minutes ago
Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

33 minutes ago
Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

56 minutes ago
International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

2 hours ago
Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

3 hours ago
Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

3 hours ago
Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

4 hours ago
Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

4 hours ago
Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

4 hours ago
Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

5 hours ago
Hindi News
English News
Friday, October 23, 2026
No Result
View All Result
32 °c
Chandigarh
24 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

October 2, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

– 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ
– ਹਰਸਿਮਰਤ ਕੌਰ ਬਾਦਲ 5 ਅਕਤੂਬਰ ਤੋਂ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨਗੇ
– ਪਾਰਟੀ 1 ਨਵੰਬਰ ਨੂੰ ਚੋਣ ਮਨੋਰਥ ਪੱਤਰ ਜਾਰੀ ਕਰੇਗੀ
– ਪਾਰਟੀ ਪ੍ਰਕਾਸ਼ ਬਾਦਲ ਦੇ ਜਨਮ ਦਿਹਾੜੇ ’ਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰੇਗੀ ਵਿਸ਼ਾਲ ਰੈਲੀ

ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਇਸਦਾ ਘਰ-ਘਰ ਪ੍ਰਚਾਰ ਮੁਹਿੰਮ ਪ੍ਰੋਗਰਾਮ 6 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ।

ਘਰ-ਘਰ ਪ੍ਰਚਾਰ ਮੁਹਿੰਮ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼ੁਰੂ ਕਰਨਗੇ ਅਤੇ ਇਹ ਅਟਾਰੀ ਤੋਂ ਸ਼ੁਰੂ ਹੋਵੇਗੀ ਤੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਚਲਾਈ ਜਾਵੇਗੀ ਜਿਸ ਦੌਰਾਨ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਵਾਸਤੇ ਸੁਝਾਅ ਲਏ ਜਾਣਗੇ ਤਾਂ ਜੋ ਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਸਕੇ ਜੋ 1 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ।

ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਵਿਰੋਧੀ ਮਹਿਲਾ ਮੁਹਿੰਮ ਮਾਵਾਂ ਧੀਆਂ ਦਾ ਸਤਿਕਾਰ ਦਾ ਦੂਜਾ ਪੜਾਅ ਸ਼ੁਰੂ ਕਰਨਗੇ। ਇਸ ਪ੍ਰੋਗਰਾਮ ਦਾ ਨਾਂ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰੋ ਨਸ਼ਾ ਵਪਾਰ ਹੋਵਗਾ ਤੇ ਸੂਬੇ ਦੇ ਹਰ ਘਰ ਤੱਕ ਪਹੁੰਚ ਕਰੇਗੀ।

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ’ਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਪਿੰਡ ਵਿਚ ਵਿਸ਼ਾਲ ਜਨਤਕ ਰੈਲੀ ਕੀਤੀ ਜਾਵੇਗੀ।
ਇਹ ਐਲਾਨ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਵੇਰਵੇ ਸਾਂਝੇ ਕਰਦਿਆਂ ਇਹਨਾਂ ਆਗੂਆਂ ਨੇ ਕਿਹਾ ਕਿ ਇਹ ਫੈਸਲੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਹਲਕਾ ਇੰਚਾਰਜਾਂ ਤੇ ਆਬਜ਼ਰਵਰਾਂ ਦੀ ਮੀਟਿੰਗ ਵਿਚ ਹੋਏ ਫੈਸਲੇ ਮੁਤਾਬਕ ਲਏ ਗਏ ਹਨ।

ਇਹਨਾਂ ਆਗੂਆਂ ਨੇ ਦੱਸਿਆ ਕਿ 6 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਪ੍ਰਚਾਰ ਮੁਹਿੰਮ ਦੌਰਾਨ ਲੋਕਾਂ ਤੋਂ ਰਾਇ ਲਈ ਜਾਵੇਗੀ ਕਿ ਪਾਰਟੀ ਦੇ ਚੋਣ ਮਨੋਰਥ ਵਿਚ ਕੀ-ਕੀ ਸ਼ਾਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਚੋਣ ਮਨੋਰਥ ਪੱਤਰ ਕਮੇਟੀ ਨੇ ਪਾਰਟੀ ਦੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਵਿੰਗਾਂ ਤੋਂ ਸੁਝਾਅ ਲਏ ਤੇ ਉਹ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਤੇ ਸਰਕਾਰੀ ਮੁਲਾਜ਼ਮਾਂ ਨਾਲ ਮੀਟਿੰਗਾਂ ਦੇ ਦੌਰ ਜਾਰੀ ਰੱਖੇਗੀ। ਉਹਨਾਂ ਕਿਹਾ ਕਿ ਸਾਡਾ ਮੁੱਖ ਜ਼ੋਰ ਲੋਕਾਂ ਤੋਂ ਫੀਡਬੈਕ ਲੈਣ ’ਤੇ ਰਹੇਗਾ ਤਾਂ ਜੋ ਅਸੀਂ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਦੌਰ ਵਿਚ ਲਿਜਾ ਸਕੀਏ। ਉਹਨਾਂ ਦੱਸਿਆ ਕਿ ਇਹ ਸਾਰੇ ਪ੍ਰੋਗਰਾਮ 25 ਅਕਤੂਬਰ ਨੂੰ ਸੰਪੂਰਨ ਹੋਣਗੇ।

ਸਰਦਾਰ ਭੂੰਦੜ ਤੇ ਡਾ. ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਦੀ ਬੱਸ ਯਾਤਰਾ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ ਜਿਸ ਦੌਰਾਨ ਸਰਦਾਰ ਬਾਦਲ ਰੋਜ਼ਾਨਾ ਦੋ ਤੋਂ ਤਿੰਨ ਹਲਕੇ ਕਵਰ ਕਰਨਗੇ।

ਡਾ. ਚੀਮਾ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਅਤੇ ਇਸਦੇ ਆਗੂਆਂ ਦੇ ਖਿਲਾਫ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਕੀਤੇ ਜਾਂਦੇ ਕੂੜ ਪ੍ਰਚਾਰ ਨੂੰ ਲੈ ਕੇ 10 ਮੈਂਬਰੀ ਵਕੀਲਾਂ ਦੀ ਕਮੇਟੀ ਗਠਿਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਇਸ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ ਜੋ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸਲਾਹ ਮਸ਼ਵਰਾ ਕਰ ਕੇ ਫੈਸਲੇ ਲੈਣਗੇ।

ਇਸ ਦੌਰਾਨ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਸਿਰਫ 25 ਰੁਪਏ ਦਾ ਵਾਧਾ ਕਰ ਕੇ 2610 ਰੁਪਏ ਪ੍ਰਤੀ ਕੁਇੰਟਲ ਭਾਅ ਤੈਅ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਕੀਮਤ ਕਿਸਾਨਾਂ ਦੀ ਲਾਗਤ ਮੁਤਾਬਕ ਨਹੀਂ ਹੈ ਤੇ ਪਿਛਲੇ 17 ਸਾਲਾਂ ਵਿਚ ਸਭ ਤੋਂ ਘੱਟ ਕੀਤਾ ਗਿਆ ਵਾਧਾ ਹੈ। ਸਰਦਾਰ ਭੂੰਦੜ ਨੇ ਕੇਂਦਰ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਅਤੇ ਇਸਦੀ ਫੌਰੀ ਸਮੀਖਿਆ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਬਚਾਉਣ ਵਾਸਤੇ ਅਜਿਹਾ ਜ਼ਰੂਰੀ ਹੈ ਕਿਉਂਕਿ ਇਹ ਖੇਤਰ ਬਹੁਤ ਗੰਭੀਰ ਸੰਕਟ ਵਿਚੋਂ ਲੰਘ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

by Ranjit Singh
October 23, 2026
0

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼...

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

by Ranjit Singh
October 23, 2026
0

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ - ਮੋਹਾਲੀ ਹਵਾਈ ਅੱਡੇ ’ਤੇ...

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

by Ranjit Singh
October 23, 2026
0

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ...

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

by Ranjit Singh
October 23, 2026
0

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਤਿੱਬਤ ਵਿੱਚ ਵੀਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

by Ranjit Singh
October 23, 2026
0

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 days ago
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 