PUNJAB : ਸੁਖਬੀਰ ਬਾਦਲ ਨੇ ਪੂਰੀ ਕੀਤੀ ਧਾਰਮਿਕ ਸਜ਼ਾ ; ਅੱਜ ਜਾਣਗੇ ਸ੍ਰੀ ਅਕਾਲ ਤਖ਼ਤ ਸਾਹਿਬ
10 ਦਿਨਾਂ ‘ਚ ਵੱਖ-ਵੱਖ ਗੁਰਦੁਆਰਿਆਂ ਵਿੱਚ ਨਿਭਾਈ ਸੇਵਾ
ਚੰਡੀਗੜ੍ਹ, 13ਦਸੰਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੀ ਧਾਰਮਿਕ ਸਜ਼ਾ ਵੀਰਵਾਰ ਨੂੰ ਪੂਰੀ ਹੋ ਗਈ।

ਉਹਨਾਂ ਨੇ ਬੀਤੇ ਕੱਲ੍ਹ(ਵੀਰਵਾਰ) ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਪੂਰੀ ਕੀਤੀ। ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅੱਜ 13 ਦਸੰਬਰ (ਸ਼ੁੱਕਰਵਾਰ) ਨੂੰ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣਗੇ, ਉਹ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ, ਇੱਥੇ ਸੁਖਬੀਰ ਬਾਦਲ 11 ਹਜ਼ਾਰ ਰੁਪਏ ਦੀ ਦੇਗ ਕਰਵਾਉਣਗੇ।
ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਲਾਈ ਸੀ। ਜੋ ਕਿ ਉਹਨਾਂ ਵੱਲੋਂ ਪੂਰੀ ਕਰ ਲਈ ਗਈ ਹੈ। ਆਪਣੀ ਸੇਵਾ ਨਿਭਾਉਣ ਲਈ ਸੁਖਬੀਰ ਬਾਦਲ ਵੱਖ-ਵੱਖ ਗੁਰਦੁਆਰਿਆਂ ਵਿੱਚ ਪਹੁੰਚੇ। ਜਿੱਥੇ ਉਹਨਾਂ ਵੱਲੋਂ ਪਹਿਰੇਦਾਰੀ, ਭਾਂਡੇ ਮਾਂਜਣ ਅਤੇ ਕੀਰਤਨ ਸਰਵਣ ਕਰਨ ਦੀ ਸੇਵਾ ਨਿਭਾਈ ਗਈ। ਇਸ ਦੌਰਾਨ ਉਹਨਾਂ ਨੇ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਈ। ਇਸ ਦੌਰਾਨ ਸੁਖਬੀਰ ਬਾਦਲ ਤੇ ਹਮਲਾ ਵੀ ਹੋਇਆ, ਪਰ ਫਿਰ ਵੀ ਉਹਨਾਂ ਵੱਲੋਂ ਸੇਵਾ ਨਿਭਾਈ ਗਈ।
ਅੰਮ੍ਰਿਤਸਰ ਤੋਂ ਬਾਅਦ ਉਹਨਾਂ ਨੇ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ(ਤਲਵੰਡੀ ਸਾਬੋ) ਅਤੇ ਸਜ਼ਾ ਦੇ ਦੋ ਆਖ਼ਰੀ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਸੇਵਾ ਕੀਤੀ। ਸੇਵਾ ਮੁਕੰਮਲ ਕਰਨ ਉਪਰੰਤ ਉਹ ਅੱਜ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ) ਜਾਣਗੇ। ਇੱਥੇ ਉਹ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ।
Latest News : ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਸੁਖਬੀਰ ਬਾਦਲ
Latest News : ਸੁਖਬੀਰ ਸਿੰਘ ਬਾਦਲ ਧਾਰਮਿਕ ਸਜ਼ਾ ਭੁਗਣਣ ਲਈ ਪਹੁੰਚੇ ਹਨ ਸ੍ਰੀ ਮੁਕਤਸਰ ਸਾਹਿਬ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























