• Latest
  • Trending
Punjab: ਸੁਖਬੀਰ ਬਾਦਲ ਵੱਲੋਂ ਗੁਰਦਾਸਪੁਰ ਤੇ ਜਲੰਧਰ ’ਚ ਵੰਡਣ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ

Punjab: ਸੁਖਬੀਰ ਬਾਦਲ ਵੱਲੋਂ ਗੁਰਦਾਸਪੁਰ ਤੇ ਜਲੰਧਰ ’ਚ ਵੰਡਣ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ

10 months ago
ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

2 hours ago
Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10 hours ago
ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

11 hours ago
Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

11 hours ago
ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

12 hours ago
‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

12 hours ago
’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

12 hours ago
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

12 hours ago
‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

12 hours ago
Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

13 hours ago
Hindi News
English News
Tuesday, July 21, 2026
No Result
View All Result
26 °c
Chandigarh
29 ° Wed
29 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੁਖਬੀਰ ਬਾਦਲ ਵੱਲੋਂ ਗੁਰਦਾਸਪੁਰ ਤੇ ਜਲੰਧਰ ’ਚ ਵੰਡਣ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ

September 20, 2025
in ਸਿਆਸੀ, ਖਬਰਾਂ, ਪੰਜਾਬ
Punjab: ਸੁਖਬੀਰ ਬਾਦਲ ਵੱਲੋਂ ਗੁਰਦਾਸਪੁਰ ਤੇ ਜਲੰਧਰ ’ਚ ਵੰਡਣ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ

Punjab

Punjab: ਸੁਖਬੀਰ ਬਾਦਲ ਵੱਲੋਂ ਗੁਰਦਾਸਪੁਰ ਤੇ ਜਲੰਧਰ ’ਚ ਵੰਡਣ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ

– ਐਲਾਨ ਕੀਤਾ ਕਿ ਪਾਰਟੀ ਹੜ੍ਹਾਂ ਨਾਲ ਪ੍ਰਭਾਵਤ 50,000 ਗਰੀਬ ਪਰਿਵਾਰਾਂ ਨੂੰ ਕਣਕ ਵੰਡੇਗੀ
– ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਬਾਕੀ ਰਹਿੰਦੇ 2 ਲੱਖ ਏਕੜ ਵਿਚ ਸਰਟੀਫਾਈਡ ਬੀਜ ਵੰਡੇ ਕਿਉਂਕਿ 2 ਲੱਖ ਦੀ ਜ਼ਿੰਮੇਵਾਰੀ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੇ ਲਈ ਹੈ। ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਤ ਕਿਸਾਨਾਂ ਨੂੰ ਡੀ ਏ ਪੀ ਵੀ ਵੰਡੇ

ਚਮਕੌਰ ਸਾਹਿਬ, 20 ਸਤੰਬਰ 2025: ਸ਼੍ਰੋਮਣੀ ਅਕਾਲੀ ਦਲ (Punjab) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦਾਸਪੁਰ ਅਤੇ ਜਲੰਧਰ ਵਿਚ ਹੜ੍ਹ ਮਾਰੇ ਇਲਾਕਿਆਂ ਵਿਚ ਪਸ਼ੂਆਂ ਨੂੰ ਪਾਉਣ ਲਈ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ ਕੀਤੇ ਅਤੇ ਉਹਨਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਇਕ ਮਹੀਨੇ ਵਿਚ ਪਾਰਟੀ ਹੜ੍ਹਾਂ ਨਾਲ ਪ੍ਰਭਾਵਤ 50,000 ਗਰੀਬ ਪਰਿਵਾਰਾਂ ਨੂੰ ਕਣਕ ਵੀ ਵੰਡੇਗੀ ਤਾਂ ਜੋ ਉਹਨਾਂ ਨੂੰ ਪੈਰਾਂ ਸਿਰ ਕੀਤਾ ਜਾ ਸਕੇ।

ਅੱਜ ਇਥੇ ਅਨਾਜ ਮੰਡੀ ਤੋਂ ਟਰੱਕ ਰਵਾਨਾ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪਾਰਟੀ ਆਬ਼ਜਵਰ ਜਿਹਨਾਂ ਨੇ ਹੜ੍ਹ ਪ੍ਰਭਾਵਤ ਪਿੰਡਾਂ ਦਾ ਦੌਰਾ ਕੀਤਾ ਹੈ, ਨੇ ਦੱਸਿਆ ਹੈ ਕਿ ਪਸ਼ੂਆਂ ਲਈ ਚਾਰੇ ਦੀ ਬਹੁਤ ਘਾਟ ਹੈ ਤੇ ਇਸ ਵਾਸਤੇ ਪਾਰਟੀ ਨੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਵੰਡਣ ਵਾਸਤੇ ਮੱਕੀ ਦਾ ਅਚਾਰ ਖਰੀਦਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਨਾਲ ਹੀ ਇਹ ਵੀ ਰਿਪੋਰਟ ਆਈ ਕਿ ਗਰੀਬ ਲੋਕਾਂ ਕੋਲ ਰਾਸ਼ਨ ਦੀ ਘਾਟ ਹੈ ਕਿਉਂਕਿ ਉਹਨਾਂ ਦਾ ਇਕ ਮਹੀਨੇ ਤੋਂ ਸਭ ਕੁਝ ਰੁੜ੍ਹ ਗਿਆ ਹੈ। ਉਹਨਾਂ ਕਿਹਾ ਕਿ ਇਸ ਵਾਸਤੇ ਅਸੀਂ ਫੈਸਲਾ ਕੀਤਾ ਹੈ ਕਿ ਅਸੀਂ 50 ਹਜ਼ਾਰ ਪਰਿਵਾਰਾਂ ਨੂੰ ਕਣਕ ਪ੍ਰਦਾਨ ਕਰਾਂਗੇ।

Punjab
Punjab

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਵੇਂ ਇਕ-ਇਕ ਲੱਖ ਏਕੜ ਜ਼ਮੀਨ ਵਾਸਤੇ ਸਰਟੀਫਾਈਡ ਬੀਜ ਵੰਡਣਗੇ। ਉਹਨਾਂ ਕਿਹਾ ਕਿ ਹੁਣ ਜਦੋਂ ਅਸੀਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੇ ਮਿਲ ਕੇ 2 ਲੱਖ ਏਕੜ ਵਾਸਤੇ ਸਰਟੀਫਾਈਡ ਬੀਜ ਵੰਡਣ ਦੀ ਜ਼ਿੰਮੇਵਾਰੀ ਲੈ ਲਈ ਹੈ ਤਾਂ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਹੜ੍ਹਾਂ ਨਾਲ ਪ੍ਰਭਾਵਤ ਬਾਕੀ ਰਹਿੰਦੇ 2 ਲੱਖ ਏਕੜ ਵਾਸਤੇ ਸਰਟੀਫਾਈਡ ਬੀਜ ਪ੍ਰਦਾਨ ਕਰੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਾਰੇ 4 ਲੱਖ ਏਕੜ ਜ਼ਮੀਨ ਵਾਸਤੇ ਕਿਸਾਨਾਂ ਨੂੰ ਡੀ ਏ ਪੀ ਵੰਡਣ ਦੀ ਜ਼ਿੰਮੇਵਾਰੀ ਵੀ ਲੈਣੀ ਚਾਹੀਦੀ ਹੈ ਤੇ ਟਰੈਕਟਰ ਲਗਾ ਕੇ ਜ਼ਮੀਨ ਸਾਫ ਕਰਨ ਦੀ ਜ਼ਿੰਮੇਵਾਰੀ ਵੀ ਚੁੱਕਣੀ ਚਾਹੀਦੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਜਲਦੀ ਹੀ ’ਟਰੈਕਟਰ ਸੇਵਾ’ ਸ਼ੁਰੂ ਕਰੇਗਾ ਜਿਸ ਤਹਿਤ ਹੜ੍ਹਾਂ ਨਾਲ ਪ੍ਰਭਾਵਤ ਖੇਤੀਬਾੜੀ ਜ਼ਮੀਨ ਵਿਚੋਂ ਰੇਤਾ ਕੱਢਣ ਵਾਸਤੇ ਡੀਜ਼ਲ ਮੁਫਤ ਦਿੱਤਾ ਜਾਵੇ।

Punjab
Punjab

ਸਰਦਾਰ ਬਾਦਲ ਨੇ ਕਿਹਾ ਕਿ ਪਾਰਟੀ ਨੇ ਸਾਰੇ ਹੜ੍ਹ ਰਾਹਤ ਕਾਰਜਾਂ ਨੂੰ ਨਿਯਮਿਤ ਤੌਰ ’ਤੇ ਚਲਾਉਣ ਵਾਸਤੇ ਇਕ ਨਿਗਰਾਨ ਕਮੇਟੀ ਬਣਾਈ ਹੈ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਉਹਨਾਂ ਦੇ ਪੈਰਾਂ ਸਿਰ ਕਰਨ ਵਾਸਤੇ ਸਹਾਇਤਾ ਪ੍ਰਦਾਨ ਕਰ ਰਹੇ ਹਾਂ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਵਰਕਰ ਉਹਨਾਂ ਦੇ ਖੇਤਾਂ ਨੂੰ ਪਹਿਲਾਂ ਵਰਗਾ ਕਰਨ ਵਾਸਤੇ ਕਿਸਾਨਾਂ ਦੇ ਨਾਲ ਰਲ ਕੇ ਕੰਮ ਕਰਨਗੇ।

ਉਹਨਾਂ ਨੇ ਹੋਰ ਸਿਆਸੀ ਪਾਰਟੀਆਂ ਤੇ ਦੇਸ਼ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਮਾਰੇ ਪੰਜਾਬ ਦੇ ਕਿਸਾਨਾਂ ਦੀ ਮਦਦ ਵਾਸਤੇ ਅੱਗੇ ਆਉਣ। ਉਹਨਾਂ ਕਿਹਾ ਕਿ ਖਾਲਸਾ ਪੰਥ ਅਤੇ ਪੰਜਾਬੀ ਦੇਸ਼ ਵਿਚ ਕਿਤੇ ਵੀ ਕੁਦਰਤੀ ਆਫ ਆਉਣ ’ਤੇ ਲੋਕਾਂ ਦੀ ਮਦਦ ਵਾਸਤੇ ਬਹੁੜਦੇ ਸਨ। ਹੁਣ ਸਮਾਂ ਹੈ ਕਿ ਇਸ ਸੰਕਟ ਦੀ ਘੜੀ ਵਿਚ ਪੰਜਾਬੀਆਂ ਦੀ ਮਦਦ ਕੀਤੀ ਜਾਵੇ।

Punjab
Punjab

ਇਸ ਤੋਂ ਪਹਿਲਾਂ ਟਰੱਕ ਰਵਾਨਾ ਕਰਨ ਤੋਂ ਪਹਿਲਾਂ ’ਅਰਦਾਸ’ ਕੀਤੀ ਗਈ। ਸਰਦਾਰ ਬਾਦਲ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਉਹਨਾਂ ਦੀ ਟੀਮ ਨੂੰ ਮੱਕੀ ਦਾ ਅਚਾਰ ਵੰਡਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਅਕਾਲੀ ਦਲ (Punjab) ਦੇ ਪ੍ਰਧਾਨ ਨੇ ਸੁਲਤਾਨਪੁਰ ਲੋਧੀ ਵਿਚ ਭਰੋਸਨਾ ਤੇ ਆਹਲੀ ਬੰਨਾਂ ’ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਉਹ ਬੰਨ ਦੀ ਮਜ਼ਬੂਤੀ ਵਾਸਤੇ ਡੀਜ਼ਲ, ਪੋਕਲੇਨ ਮਸ਼ੀਨਾਂ, ਲੋਹੇ ਦੀਆਂ ਤਾਰਾਂ ਤੇ ਟਰੈਕਟਰ ਪ੍ਰਦਾਨ ਕਰਨਗੇ ਤੇ ਨਾਲ ਹੀ ਖੇਤਾਂ ਵਿਚੋਂ ਰੇਤਾ ਕੱਢਣ ਵਾਸਤੇ ਕਿਸਾਨਾਂ ਦੀ ਮਦਦ ਕਰਨਗੇ।

ਇਸ ਮੌਕੇ ਸੀਨੀਅਰ ਆਗੂ (Punjab) ਡਾ. ਦਲਜੀਤ ਸਿੰਘ ਚੀਮਾ, ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਢਿੱਲੋਂ,ਪਰਮਬੰਸ ਸਿੰਘ ਰੋਮਾਣਾ, ਬੀਬੀ ਗੁਰਪ੍ਰੀਤ ਕੌਰ, ਐਚ ਐਸ ਚਾਵਲਾ, ਹਰਜਾਪ ਸਿੰਘ ਸੰਘਾ, ਰਵਿੰਦਰ ਸਿੰਘ ਖੇੜਾ, ਅਰਸ਼ਦੀਪ ਸਿੰਘ ਕਲੇਰ ਆਦਿ ਆਗੂ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

by Ankit
July 21, 2026
0

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ...

Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

by Ankit
July 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 21-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Jaspreet Kaur
July 20, 2026
0

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) :ਪੰਜਾਬ ਵਿਜੀਲੈਂਸ ਬਿਊਰੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

by Ankit
July 21, 2026
0

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ...

Most Popular

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
24 hours ago
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 