ਸੁਖਬੀਰ ਸਿੰਘ ਬਾਦਲ ਨੇ ਕੀਰਤਨ ਸਰਵਣ ਉਪਰੰਤ ਕੀਤੀ ਜੂਠੇ ਭਾਂਡਿਆਂ ਦੀ ਸੇਵਾ
ਸ੍ਰੀ ਮੁਕਤਸਰ ਸਾਹਿਬ: ਅੱਜ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਦੇ 10ਵੇਂ ਦਿਨ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਪੁੱਜੇ। ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਦੇ ਦੂਜੇ ਦਿਨ, ਸੁਖਬੀਰ ਬਾਦਲ ਨੇ ਪਹਿਲਾਂ ਨੀਲੇ ਰੰਗ ਦਾ ਚੋਲਾ ਪਾ, ਹੱਥ ‘ਚ ਬਰਛਾ ਫੜ ਕੇ ਇੱਕ ਘੰਟਾ ਪਹਿਰੇਦਾਰੀ ਵਜੋਂ ਸੇਵਾ ਨਿਭਾਈ। ਇਸ ਤੋਂ ਬਾਅਦ ਉਨ੍ਹਾਂ ਨੇ ਇਕ ਘੰਟਾ ਕੀਰਤਨ ਸਰਵਣ ਕੀਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਜੂਠੇ ਬਰਤਨਾਂ ਦੀ ਸੇਵਾ ਕੀਤੀ। ਇਸ ਨਾਲ ਉਨ੍ਹਾਂ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਅੱਜ ਪੂਰੀ ਹੋ ਗਈ ਹੈ। ਭਲਕੇ 13 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਅਰਦਾਸ ਕਰਵਾਉਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/