Punjab ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ
ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਵੱਲੋ ਜਾਰੀ ਹੁਕਮ ਅਨੁਸਾਰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਅਤੇ ਹੁਣ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਧਾਰਮਿਕ ਸਜ਼ਾ ਭੁਗਤ ਰਹੇ ਹਨ। ਇਸ ਵਿਚਾਲੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਇਕ ਵੱਡਾ ਬਿਆਨ ਦਿੱਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ “ਸ਼੍ਰੋਮਣੀ ਅਕਾਲੀ ਦਲ ਦਾ ਜੋ ਵੀ ਨਵਾਂ ਪ੍ਰਧਾਨ ਹੋਵੇਗਾ ਉਸਨੂੰ ਸਵੀਕਾਰ ਕੀਤਾ ਜਾਵੇਗਾ, ਜੇ ਸੁਖਬੀਰ ਬਾਦਲ ਵੀ ਮੁੜ ਪ੍ਰਧਾਨ ਬਣਦੇ ਨੇ ਤਾਂ ਪ੍ਰਧਾਨ ਹੀ ਮੰਨੇ ਜਾਣਗੇ।” ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ “ਇਹ ਸਾਰੇ ਅਕਾਲੀ ਦਲਾਂ ਦੇ ਇਕੱਠੇ ਹੋਣ ਦਾ ਸਮਾਂ ਹੈ।’
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/