Punjab: ਪੰਜ ਤੱਤਾਂ ‘ਚ ਵਿਲੀਨ ਹੋਏ ਸੁਖਦੇਵ ਸਿੰਘ ਢੀਂਡਸਾ
– ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ
– ਅੰਤਿਮ ਸਸਕਾਰ ਵੇਲੇ ਹਰ ਅੱਖ ਹੋਈ ਨਮ

ਸੰਗਰੂਰ, 30 ਮਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਬੁੱਧਵਾਰ ਨੂੰ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਕੀਤਾ ਗਿਆ। ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਲੋਕ ਪਹੁੰਚੇ ਅਤੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਧਾਈ ਦਿੱਤੀ। ਸੁਖਦੇਵ ਢੀਂਡਸਾ ਦੀ ਚਿਖਾ ਨੂੰ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਅਗਨੀ ਦਿੱਤੀ। ਅਕਾਲੀ ਆਗੂ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।

ਸੁਖਦੇਵ ਸਿੰਘ ਢੀਂਡਸਾ ਨੇ ਮੋਹਾਲੀ ‘ਚ ਆਖਰੀ ਸਾਹ ਲਏ ਸਨ। ਉਨ੍ਹਾਂ ਨੂੰ 27 ਮਈ 2025 ਨੂੰ ਗੰਭੀਰ ਹਾਲਤ ਵਿੱਚ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਨਮੂਨੀਆ ਅਤੇ ਦਿਲ ਨਾਲ ਸਬੰਧਤ ਸਮੱਸਿਆਵਾਂ ਤੋਂ ਪੀੜਤ ਸਨ, ਜੋ ਕਿ ਉਮਰ ਨਾਲ ਸਬੰਧਤ ਬਿਮਾਰੀਆਂ ਕਾਰਨ ਵਧ ਗਈਆਂ ਸਨ। 28 ਮਈ ਨੂੰ, ਸ਼ਾਮ 5:05 ਵਜੇ ਦੇ ਕਰੀਬ ਉਨ੍ਹਾਂ ਦਾ ਦਿਹਾਂਤ ਹੋ ਗਿਆ। ਬੀਤੇ ਦਿਨ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਦਰਸ਼ਨਾਂ ਲਈ ਰੱਖਿਆ ਗਿਆ ਸੀ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਲਿਆਂਦਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























