Punjab: ਸੁਖਜਿੰਦਰ ਰੰਧਾਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ, ਜਾਣੋ ਕਿਸ ਗੱਲ ‘ਤੇ ਜਤਾਈ ਚਿੰਤਾ
ਕਿਹਾ “ਇਹ ਸਾਡੀ ਧਾਰਮਿਕ ਆਸਥਾ ਅਤੇ ਸਾਂਝੀ ਵਿਰਾਸਤ ਨਾਲ ਜੁੜਿਆ ਮਾਮਲਾ”

ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਤੇ ਗੁਰਦਾਸਪੁਰ ਤੋਂ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਈਰਾਨ-ਇਜ਼ਰਾਈਲ ਤਣਾਅ ਦੇ ਮੱਦੇਨਜ਼ਰ ਤਹਿਰਾਨ ਸਥਿਤ ਗੁਰਦੁਆਰੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਅਤੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਹ ਸਾਡੀ ਧਾਰਮਿਕ ਆਸਥਾ ਅਤੇ ਸਾਂਝੀ ਵਿਰਾਸਤ ਨਾਲ ਜੁੜਿਆ ਮਾਮਲਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























