Punjab: ਈਡੀ ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਏ ਸੁਖਪਾਲ ਖਹਿਰਾ
– ਹੁਣ ਮਾਮਲੇ ਦੀ ਅਗਲੀ ਸੁਣਵਾਈ 21 ਅਪ੍ਰੈਲ ਨੂੰ
ਚੰਡੀਗੜ੍ਹ, 17 ਅਪ੍ਰੈਲ 2026 (ਵਿਸ਼ਵ ਵਾਰਤਾ) – ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਮੋਹਾਲੀ ‘ਚ ਈਡੀ ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ ਹੋਏ। ਜਿਸ ਮਾਮਲੇ ‘ਚ ਉਹ ਈਡੀ ਅੱਗੇ ਪੇਸ਼ ਹੋਏ ਹਨ ਮਾਮਲਾ ਮਨੀ ਲਾਂਡਰਿੰਗ ਨਾਲ ਸੰਬੰਧਿਤ ਹੈ। ਇਸ ਮਾਮਲੇ ‘ਚ ਖਹਿਰਾ ਖਿਲਾਫ ਮਾਮਲਾ ਵੀ ਦਰਜ ਹੋ ਚੁੱਕਿਆ ਹੈ। ਅੱਜ ਦੀ ਪੇਸ਼ੀ ਮਗਰੋਂ ਅਦਾਲਤ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ ਲਈ 21 ਅਪ੍ਰੈਲ ਦੀ ਤਾਰੀਖ ਨਿਰਧਾਰਤ ਕੀਤੀ ਹੈ।
ਈਡੀ ਵਲੋਂ ਇਹ ਮਾਮਲਾ ਡਰੱਗ ਤਸਕਰੀ ਨਾਲ ਜੁੜੇ ਇਕ ਪੁਰਾਣੇ ਕੇਸ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਡਰੱਗ ਮਨੀ ਨਾਲ ਸੰਬੰਧਿਤ ਲੈਣ-ਦੇਣ ਨੂੰ ਕਾਨੂੰਨੀ ਰੂਪ ਦੇਣ ਲਈ ਮਨੀ ਲਾਂਡਰਿੰਗ ਕੀਤੀ ਗਈ। ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਤੋਂ ਪਹਿਲਾਂ ਵੀ ਇਸ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























