PUNJAB ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ‘ਤੇ ED ਵੱਲੋਂ ਕਾਰਵਾਈ ; ਚੰਡੀਗੜ੍ਹ ਦੇ ਸੈਕਟਰ-5 ਸਥਿਤ ਕੋਠੀ ਅਟੈਚ
ਚੰਡੀਗੜ੍ਹ, 11ਮਾਰਚ(ਵਿਸ਼ਵ ਵਾਰਤਾ) PUNJAB : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਖਹਿਰਾ ਦੀ ਚੰਡੀਗੜ੍ਹ ਸਥਿਤ ਕੋਠੀ ਨੂੰ ਅਟੈਚ ਕਰ ਲਿਆ ਹੈ। ਉਹਨਾਂ ਦੀ ਇਹ ਕੋਠੀ ਸੈਕਟਰ-5, ਚੰਡੀਗੜ੍ਹ ਵਿੱਚ ਸਥਿਤ ਹੈ। ਇਸ ਕੋਠੀ ਦੀ ਕੀਮਤ 3 ਕਰੋੋੜ 82 ਲੱਖ ਅੰਕੀ ਗਈ ਹੈ। ਖਹਿਰਾ ‘ਤੇ ਇਹ ਕਾਰਵਾਈ ਡਰੱਗ ਤਸਕਰੀ ਮਾਮਲੇ ਕਾਰਨ ਕੀਤੀ ਗਈ ਹੈ।
ਇਹ ਜਾਣਕਾਰੀ ਈਡੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ। ਵਿਧਾਇਕ ਵਿਰੁੱਧ 08.03.2025 ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (PMLA), 2002 ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/