Punjab : ਮੁਅੱਤਲ DIG ਹਰਚਰਨ ਭੁੱਲਰ ਮਾਮਲੇ ‘ਚ ਵੱਡੀ ਅਪਡੇਟ
– CBI ਅਦਾਲਤ ਨੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ
ਚੰਡੀਗੜ੍ਹ, 6 ਨਵੰਬਰ 2025 (ਵਿਸ਼ਵ ਵਾਰਤਾ) –ਡੀਆਈਜੀ ਹਰਚਰਨ ਸਿੰਘ ਭੁੱਲਰ ਮਾਮਲੇ ਵਿੱਚ ਸੀਬੀਆਈ ਅਦਾਲਤ ਨੇ ਵਿਚੋਲੇ ਕ੍ਰਿਸ਼ਨੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦਈਏ ਕਿ ਸੀਬੀਆਈ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂ ਨੂੰ ਅੱਜ ਅਦਾਲਤ ਚ ਪੇਸ਼ ਕੀਤਾ ਗਿਆ। ਅਦਾਲਤ ਨੇ ਕ੍ਰਿਸ਼ਨੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ, ਜਦੋਂ ਕਿ ਭੁੱਲਰ ਦੇ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਫੈਸਲਾ ਜਲਦੀ ਹੀ ਕੀਤਾ ਜਾਵੇਗਾ। ਅਦਾਲਤ ਨੇ ਲੰਚ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























