Punjab: ਇਸ ਵਾਰ ਗਣਤੰਤਰ ਦਿਵਸ ‘ਤੇ ਦਿਖੇਗੀ ‘ਪੰਜਾਬ ਦੀ ਝਾਕੀ’
ਚੰਡੀਗੜ੍ਹ, 25 ਜਨਵਰੀ 2026 (ਵਿਸ਼ਵ ਵਾਰਤਾ) – ਇਸ ਸਾਲ, 26 ਜਨਵਰੀ ਨੂੰ ਰਾਜਧਾਨੀ ਦਿੱਲੀ ਵਿੱਚ ਗਣਤੰਤਰ ਦਿਵਸ ‘ਤੇ ਪੰਜਾਬ (Punjab) ਦੀ ਝਾਕੀ ਪ੍ਰਦਰਸ਼ਿਤ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਵਿੱਚ ਸਾਂਝੀ ਕੀਤੀ। ਪੰਜਾਬ ਸਰਕਾਰ ਦੀ ਝਾਕੀ ਸਿਰਫ਼ ਇੱਕ ਝਾਕੀ ਨਹੀਂ ਹੋਵੇਗੀ ਸਗੋਂ ਇਹ ਮਨੁੱਖਤਾ, ਵਿਸ਼ਵਾਸ, ਕੁਰਬਾਨੀ ਅਤੇ ਸਿੱਖ ਕਦਰਾਂ-ਕੀਮਤਾਂ ਦਾ ਜੀਵੰਤ ਸੰਦੇਸ਼ ਲੈ ਕੇ ਅੱਗੇ ਆਵੇਗੀ।

ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ ਕਿ, “ਜਿੱਥੇ ਅਸੀਂ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸੂਬਾ ਪੱਧਰੀ ਸਮਾਗਮਾਂ ਰਾਹੀਂ ਪੂਰੀ ਸ਼ਰਧਾ ਭਾਵਨਾ ਨਾਲ ਮਨਾ ਰਹੇ ਹਾਂ ਉੱਥੇ ਹੀ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਝਾਕੀ ਗਣਤੰਤਰ ਦਿਵਸ ਦੀ ਪਰੇਡ ਲਈ ਭੇਜੀ ਗਈ ਹੈ, ਜੋ ਕਿ ਇਸ ਵਾਰ 26 ਜਨਵਰੀ ਦੀ ਪਰੇਡ ਦੀ ਸ਼ੋਭਾ ਬਣੇਗੀ।
ਕੁੱਲ ਦੁਨੀਆ ਨੂੰ ਮਨੁੱਖੀ ਹੱਕਾਂ, ਬਰਾਬਰਤਾ ਅਤੇ ਧਾਰਮਿਕ ਆਜ਼ਾਦੀ ਦੇਣ ਦੇ ਨਾਲ-ਨਾਲ ਸਮਾਜਿਕ ਆਜ਼ਾਦੀ ਪ੍ਰਤੀ ਜਾਗਰੂਕ ਕਰਦੀਆਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਨੌਜਵਾਨਾਂ ਸਮੇਤ ਹਰ ਵਰਗ ਨੂੰ ਜਾਣੂੰ ਕਰਵਾਉਣਾ ਸਮੇਂ ਦੀ ਲੋੜ ਹੈ। ਜਿਸ ਲਈ ਸਾਡੀ (Punjab) ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















