Punjab : ਤਰਨਤਾਰਨ ਜ਼ਿਮਨੀ ਚੋਣ: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਐਲਾਨਿਆ ਉਮੀਦਵਾਰ?
ਤਰਨਤਾਰਨ, 21 ਅਗਸਤ 2025 (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (AAP) ਦੇ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਤਰਨਤਾਰਨ ਸੀਟ ਤੇ ਹੁਣ ਇੱਥੇ ਉਪ ਚੋਣਾਂ ਹੋਣੀਆਂ ਹਨ। ਭਾਜਪਾ ਨੇ ਇਸ ਸੀਟ ਤੋਂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਵਿਚਾਲੇ ਹੀ ਖਬਰ ਸਾਹਮਣੇ ਆਈ ਕਿ ਡਿਬਰੂਗੜ੍ਹ ਦੀ ਜੇਲ੍ਹ ‘ਚ ਬੰਦ ਐਮ.ਪੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਨੇ ਵੀ ਤਰਨਤਾਰਨ ਵਿੱਚ ਹੋਣ ਵਾਲੀ ਉਪ ਚੋਣ ਲਈ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ।
ਇਸ ਸੰਬੰਧੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਦੱਸਿਆ ਗਿਆ ਕਿ ਸਾਡੀ ਪਾਰਟੀ “ਅਕਾਲੀ ਦਲ ਵਾਰਸ ਪੰਜਾਬ ਦੇ” ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਕਿਸੇ ਵੀ ਉਮੀਦਵਾਰ ਦਾ ਨਾਮ ਨਹੀਂ ਐਲਾਨਿਆ ਗਿਆ ਉਹਨਾਂ ਵੱਲੋਂ ਪੱਤਰਕਾਰਾਂ ਨੂੰ ਇਹ ਵੀ ਕਿਹਾ ਗਿਆ ਕਿ ਉਹਨਾਂ ਦੀ ਪਾਰਟੀ ਦੀ ਪਹਿਲੀ ਪਸੰਦ ਉਮੀਦਵਾਰ ਦੇ ਤੌਰ ਤੇ ਬੀਬੀ ਖਾਲੜਾ ਹੋਣਗੇ। ਪਾਰਟੀ ਅਧਿਕਾਰਿਤ ਤੌਰ ਤੇ ਉਮੀਦਵਾਰ ਦਾ ਜਦੋਂ ਐਲਾਨ ਕਰੂਗੀ ਤਾਂ ਮੀਡੀਆ ਨੂੰ ਵੀ ਸੂਚਿਤ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























