Punjab : ਤਰਨਤਾਰਨ ਜ਼ਿਮਨੀ ਚੋਣ: ਅਕਾਲੀ ਉਮੀਦਵਾਰ ਸੁਖਵਿੰਦਰ ਕੌਰ ਦੀ ਧੀ ਖ਼ਿਲਾਫ਼ ਕੇਸ ਦਰਜ
ਤਰਨਤਾਰਨ, 12 ਨਵੰਬਰ 2025 (ਵਿਸ਼ਵ ਵਾਰਤਾ): ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਬੀਤੇ ਦਿਨ 60.95 ਫ਼ੀਸਦੀ ਦੇ ਕਰੀਬ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਤਰਨਤਾਰਨ ਉਪ ਚੋਣ ਦੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। ਪਰ ਇਸ ਵਿਚਾਲੇ ਹੀ ਜਾਣਕਾਰੀ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਅਤੇ ਇੱਕ ਹੋਰ ਵਿਅਕਤੀ ਕਰਨ ਗਿੱਲ ਵਿਰੁੱਧ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਤੇ ਪੁਲਿਸ ਡਿਊਟੀ ‘ਚ ਵਿਘਨ ਪਾਉਣ ਦੇ ਇਲਜ਼ਾਮ ਲੱਗੇ ਹਨ ।
ਪ੍ਰਾਪਤ ਜਾਣਕਾਰੀ ਅੰਸਾਰ ਇਹ ਮਾਮਲਾ ਸਰਾਏ ਅਮਾਨਤ ਖਾਂ ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡ ਸੰਹਿਤਾ ਦੀ ਧਾਰਾ 174, 223 (ਬੀ) (ਅਪਰਾਧਿਕ ਧਮਕੀ), 136(2) ਅਤੇ ਰੀਪਰ ਸੈਡੀਸ਼ਨ ਐਕਟ, 1951 ਦੇ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਮੰਗਲਵਾਰ ਨੂੰ ਕੰਚਨਪ੍ਰੀਤ ਕੌਰ ਅਤੇ ਕਰਨ ਗਿੱਲ ਨੇ ਸੋਸ਼ਲ ਮੀਡੀਆ ‘ਤੇ ਕੁਝ ਵੀਡੀਓ ਸਾਂਝੇ ਕੀਤੇ, ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨਤਾਰਨ ਗੁਰਮੀਤ ਸਿੰਘ ਨੇ ਆਪਣੀ ਰਿਪੋਰਟ ਦਰਜ ਕਰਵਾਈ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਕੇਸ ਦਰਜ ਕੀਤਾ।
ਇਸ ਸੰਬੰਧੀ ਡੀਐਸਪੀ ਨੇ ਰਾਜੇਸ਼ ਕੱਕੜ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨਾ ਇੱਕ ਗੰਭੀਰ ਅਪਰਾਧ ਹੈ ਅਤੇ ਇਸਦੀ ਨਿਰਪੱਖ ਜਾਂਚ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕਾਨੂੰਨ ਸਾਰਿਆਂ ‘ਤੇ ਬਰਾਬਰ ਲਾਗੂ ਹੁੰਦਾ ਹੈ, ਭਾਵੇਂ ਕੋਈ ਵਿਅਕਤੀ ਕਿਸੇ ਰਾਜਨੀਤਿਕ ਦਲ ਨਾਲ ਸੰਬੰਧਿਤ ਹੀ ਕਿਉਂ ਨਾ ਹੋਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























