Punjab : ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਵੱਲੋਂ ਉਮੀਦਵਾਰ ਦਾ ਐਲਾਨ
ਚੰਡੀਗੜ੍ਹ, 4 ਅਕਤੂਬਰ 2025 (ਵਿਸ਼ਵ ਵਾਰਤਾ) –ਤਰਨਤਾਰਨ ਜ਼ਿਮਨੀ ਚੋਣ (Punjab) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਵੱਲੋਂ ਵੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ, ਦੱਸ ਦਈਏ ਕਿ ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ‘ਆਪ’, ਸ਼੍ਰੋਮਣੀ ਅਕਾਲੀ ਦਲ, ਭਾਜਪਾ ਵੱਲੋਂ ਪਹਿਲਾਂ ਹੀ ਉਮੀਦਵਾਰ ਐਲਾਨੇ ਜਾ ਚੁੱਕੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹਰਮੀਤ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ। ਉਹ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ‘ਆਪ’ ਤੋਂ ਇਲਾਵਾ, ਭਾਜਪਾ ਨੇ ਹਰਜੀਤ ਸੰਧੂ ਨੂੰ ਨਾਮਜ਼ਦ ਕੀਤਾ ਹੈ। ਅਕਾਲੀ ਦਲ ਨੇ ਤਰਨਤਾਰਨ ਉਪ ਚੋਣ ਵਿੱਚ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ।
ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਪਾਰਟੀ, ਅਕਾਲੀ ਦਲ-ਵਾਰਿਸ ਪੰਜਾਬ ਵੀ ਤਰਨ ਤਾਰਨ ਉਪ ਚੋਣ ਲੜੇਗੀ। ਹਾਲਾਂਕਿ, ਉਨ੍ਹਾਂ ਨੇ ਅਜੇ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਅੰਮ੍ਰਿਤਪਾਲ ਦੇ ਪਿਤਾ, ਤਰਸੇਮ ਸਿੰਘ ਨੇ ਕਿਹਾ ਹੈ ਕਿ ਉਹ ਜਲਦੀ ਹੀ ਇੱਕ ਉਮੀਦਵਾਰ ਦਾ ਐਲਾਨ ਕਰਨਗੇ।
ਦੱਸ ਦਈਏ ਕਿ ਇਹ ਸੀਟ ਤਰਨ ਤਾਰਨ ਤੋਂ ਸਾਬਕਾ ‘ਆਪ’ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਸੋਹਲ ਦੀ ਮੌਤ 27 ਜੂਨ, 2025 ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੈਂਸਰ ਨਾਲ ਹੋਈ ਸੀ। ਉਹ 66 ਸਾਲ ਦੇ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























