Punjab : ਤਰਨ ਤਾਰਨ ਜ਼ਿਮਨੀ ਚੋਣ ਦੀਆ ਤਰੀਕਾਂ ਦਾ ਐਲਾਨ
ਚੰਡੀਗੜ੍ਹ, 6 ਅਕਤੂਬਰ 2025 (ਵਿਸ਼ਵ ਵਾਰਤਾ)- ਤਰਨ ਤਾਰਨ ਜ਼ਿਮਨੀ ਚੋਣ ਲਈ ਤਰੀਕਾਂ ਦਾ ਐਲਾਨ ਹੋ ਚੁੱਕਾ ਹੈ ਵੋਟਿੰਗ 11 ਨਵੰਬਰ ਨੂੰ ਹੋਵੇਗੀ। ਗਿਣਤੀ 14 ਨਵੰਬਰ ਨੂੰ ਹੋਵੇਗੀ।
ਤਰਨਤਾਰਨ ਉਪ ਚੋਣ ਲਈ ਚਾਰ ਪ੍ਰਮੁੱਖ ਪਾਰਟੀਆਂ, ਕਾਂਗਰਸ, ਆਪ, ਅਕਾਲੀ ਦਲ ਅਤੇ ਭਾਜਪਾ ਨੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸ਼ੁੱਕਰਵਾਰ ਤਰਨਤਾਰਨ ਜ਼ਿਮਨੀ ਚੋਣ ਲਈ ਹਰਮੀਤ ਸੰਧੂ ਨੂੰ ਉਮੀਦਵਾਰ ਐਲਾਨਿਆ ਸੀ। ਉਹ ਬੀਤੇ ਦਿਨੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ।
ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਉਮੀਦਵਾਰ ਐਲਾਨਿਆ ਸੀ। ਬੁਰਜ ਕਾਂਗਰਸ ਕਿਸਾਨ ਸੈੱਲ ਦੇ ਉਪ ਪ੍ਰਧਾਨ ਵਜੋਂ ਸੇਵਾ ਨਿਭਾ ਚੁੱਕੇ ਹਨ ਅਤੇ ਜ਼ਿਲ੍ਹੇ ਦੇ ਇੱਕ ਸੀਨੀਅਰ ਕਾਂਗਰਸੀ ਨੇਤਾ ਹਨ। ਭਾਜਪਾ ਨੇ ਸਾਬਕਾ ਅਕਾਲੀ ਅਤੇ ਯੂਥ ਅਕਾਲੀ ਆਗੂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਤਰਨਤਾਰਨ ਉਪ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਬਣਾਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























