Punjab: ਤਰੁਣ ਚੁੱਘ ਨੇ ਰਾਜ ਸਭਾ ਮੈਂਬਰ ਵੱਜੋਂ ਚੁੱਕੀ ਸਹੁੰ
– ਤਰੁਣ ਚੁੱਘ ਨੇ ਆਪਣੀ ਮਾਂ-ਬੋਲੀ ਪੰਜਾਬੀ ਵਿੱਚ ਚੁੱਕੀ ਸਹੁੰ
ਨਵੀਂ ਦਿੱਲੀ, 30 ਜੂਨ (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਆਗੂ ਅਤੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ । ਉਨ੍ਹਾਂ ਨੇ ਸੰਸਦ ਭਵਨ ਵਿੱਚ ਆਪਣਾ ਅਹੁਦਾ ਅਤੇ ਗੁਪਤਤਾ ਦੀ ਸਹੁੰ ਚੁੱਕੀ। ਦੱਸ ਦਈਏ ਕਿ ਤਰੁਣ ਚੁੱਘ ਨੇ ਰਾਜ ਸਭਾ ਮੈਂਬਰ ਵਜੋਂ ਮਾਂ-ਬੋਲੀ ਪੰਜਾਬੀ ਵਿੱਚ ਆਪਣੀ ਸਹੁੰ ਚੁੱਕੀ। ਦੱਸ ਦਈਏ ਕਿ ਬੀਜੇਪੀ ਨੇ ਤਰੁਣ ਚੁੱਘ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਚੁਣਿਆ ਸੀ ਅਤੇ ਤਰੁਣ ਚੁੱਘ ਮੱਧ ਪ੍ਰਦੇਸ਼ ਤੋਂ ਉੱਚ ਸਦਨ (ਰਾਜ ਸਭਾ) ਲਈ ਬਿਨਾਂ ਵਿਰੋਧ ਚੁਣੇ ਗਏ ਸਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਸੰਸਦ ਵਿੱਚ ਪੰਜਾਬ ਨਾਲ ਸਬੰਧਤ ਭਖਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ।
ਰਾਜ ਸਭਾ ਲਈ ਸਹੁੰ ਚੁੱਕ ਸਮਾਗਮ ਤੋਂ ਬਾਅਦ ਨਵੇਂ ਰਾਜ ਸਭਾ ਮੈਂਬਰ ਬਣੇ ਤਰੁਣ ਚੁੱਘ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਸ਼ਿਸ਼ਟਾਚਾਰ ਮੁਲਾਕਾਤ ਵੀ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























