• Latest
  • Trending
Punjab: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ

Punjab: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

16 minutes ago
Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

33 minutes ago
Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

1 hour ago
Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

2 hours ago
Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

2 hours ago
Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

3 hours ago
Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

4 hours ago
Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

4 hours ago
Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

5 hours ago
Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

5 hours ago
Hindi News
English News
Friday, June 26, 2026
No Result
View All Result
42 °c
Chandigarh
39 ° Sat
39 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਫਸਰਾਂ ਨਾਲ ਸਮੀਖਿਆ ਮੀਟਿੰਗ

January 2, 2025
in ਖਬਰਾਂ, ਪੰਜਾਬ
Punjab: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ

Punjab: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ

– ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਫਸਰਾਂ ਨਾਲ ਸਮੀਖਿਆ ਮੀਟਿੰਗ
– ਮਗਨਰੇਗਾ ਦੇ ਜੌਬ ਕਾਰਡ ਬਣਾਉਣ ਲਈ ਪਿੰਡਾਂ ‘ਚ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਜਾਰੀ
– ਪੰਚਾਇਤੀ ਜ਼ਮੀਨਾਂ ਨੂੰ ਪਾਰਦਰਸ਼ੀ ਢੰਗ ਨਾਲ ਠੇਕੇ ‘ਤੇ ਦੇਣਾ ਯਕੀਨੀ ਬਣਾਇਆ ਜਾਵੇ: ਸੌਂਦ
– ਸਾਰੀਆਂ ਸਕੀਮਾਂ ਤੇ ਯੋਜਵਾਨਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਹਦਾਇਤਾਂ
– ਸਾਰੇ ਟੀਚਿਆਂ ਦੀ ਪੂਰਤੀ ਸਮਾਂਬੱਧ ਹੋਵੇ- ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ
– ਸਾਰੇ ਅਧਿਕਾਰੀਆਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਆ

ਚੰਡੀਗੜ੍ਹ, 2 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਵਿਸ਼ੇਸ਼ ਅਭਿਆਨ ਚਲਾ ਕੇ ਸਾਰੇ ਪਿੰਡਾਂ ਦੇ ਟੋਭਿਆਂ ਦੀ ਕਾਇਆ ਕਲਪ ਕੀਤੀ ਜਾਵੇ।

ਪੰਚਾਇਤ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਏਡੀਸੀਜ਼, ਡੀਡੀਪੀਓਜ਼, ਬੀਡੀਪੀਓਜ਼ ਅਤੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਹਿਲੇ ਪੜਾਅ ਅਧੀਨ ਹਰੇਕ ਵਿਧਾਨ ਸਭਾ ਹਲਕੇ ਦੇ ਲੋਕ ਨੁਮਾਇੰਦਿਆਂ ਤੋਂ ਹਲਕੇ ਦੇ ਅਜਿਹੇ 25 ਫੀਸਦੀ ਪਿੰਡਾਂ ਦੀ ਸੂਚੀ ਲਈ ਜਾਵੇ ਜਿੱਥੇ ਟੋਭਿਆਂ ਦੀ ਸਫਾਈ ਜਲਦ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਮਿੱਥੇ ਸਮੇਂ ਅਨੁਸਾਰ ਕੰਮ ਸ਼ੁਰੂ ਕਰਵਾ ਕੇ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਟੋਭਿਆਂ ਦੀ ਸਫਾਈ ਕਰਵਾਈ ਜਾਵੇ।

ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾ ਕੇ ਮੁੜ ਸੁਨਹਿਰੀ ਦੌਰ ਲਿਆਂਦਾ ਜਾਵੇ ਅਤੇ ਇਸ ਮੰਤਵ ਦੀ ਪੂਰਤੀ ਲਈ ਪਿੰਡਾਂ ਦਾ ਚਹੁੰਮੁਖੀ ਵਿਕਾਸ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਮਾਡਲ ਪਿੰਡਾਂ ਵੱਜੋਂ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਸਾਰੀਆਂ ਸਰਕਾਰੀ ਸਕੀਮਾਂ ਤੇ ਯੋਜਵਾਨਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਕੀਤੀਆਂ ਤਾਂ ਜੋ ਪਿੰਡ ਵਾਸੀ ਆਪਣੇ ਇਲਾਕਿਆਂ ਦਾ ਵੱਧ ਤੋਂ ਵੱਧ ਵਿਕਾਸ ਤੇ ਉੱਨਤੀ ਕਰਵਾ ਸਕਣ।

ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਮਗਨਰੇਗਾ ਦੇ ਜੌਬ ਕਾਰਡ ਬਣਾਉਣ ਲਈ ਪਿੰਡਾਂ ‘ਚ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੇ ਮਕਸਦ ਲਈ ਇਹ ਕੈਂਪ ਲਗਾਉਣ ਤੋਂ ਪਹਿਲਾਂ ਹਰੇਕ ਪਿੰਡ ਦੇ ਧਾਰਮਿਕ ਸਥਾਨ ਤੋਂ ਇਸ ਦੀ ਮੁਨਿਆਦੀ ਕਰਵਾਈ ਜਾਵੇ ਤਾਂ ਜੋ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲੋਕ ਲਾਭ ਲੈ ਸਕਣ।

ਜ਼ਿਕਰਯੋਗ ਹੈ ਕਿ ਮਗਨਰੇਗਾ ਸਕੀਮ ਤਹਿਤ 11 ਲੱਖ ਤੋਂ ਵਧੇਰੇ ਜੌਬ ਕਾਰਡ ਚੱਲ ਰਹੇ ਹਨ। ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਕਰੀਬ 1000 ਕਰੋੜ ਰੁਪਏ ਖਰਚ ਕਰਦੇ ਹੋਏ 2.15 ਕਰੋੜ ਤੋਂ ਜ਼ਿਆਦਾ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ ਅਤੇ ਔਸਤਨ 7 ਲੱਖ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।

ਇਸ ਤੋਂ ਇਲਾਵਾ ਤਰੁਨਪ੍ਰੀਤ ਸਿੰਘ ਸੌਂਦ ਨੇ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਨੂੰ ਪਾਰਦਰਸ਼ੀ ਢੰਗ ਨਾਲ ਠੇਕੇ ‘ਤੇ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਤੋਂ ਹੋਣ ਵਾਲੀ ਆਮਦਨ ਨੂੰ ਪਿੰਡਾਂ ਦੇ ਵਿਕਾਸ ਉੱਤੇ ਖਰਚ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਬਣਦੀ ਸਾਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ 12800 ਏਕੜ ਤੋਂ ਵਧੇਰੇ ਪੰਚਾਇਤੀ ਜ਼ਮੀਨ ਹੁਣ ਤੱਕ ਕਬਜ਼ਾ ਮੁਕਤ ਕਰ ਲਈ ਗਈ ਹੈ, ਜਿਸ ਦੀ ਬਾਜ਼ਾਰੀ ਕੀਮਤ 3080 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਬਜ਼ਾ ਮੁਕਤ ਜ਼ਮੀਨ ਵਿੱਚੋਂ ਕਰੀਬ 6000 ਏਕੜ ਰਕਬੇ ਨੂੰ ਚਕੌਤੇ ‘ਤੇ ਦੇਣ ਉਪਰੰਤ ਸਾਲ 2024-25 ਦੌਰਾਨ 10.76 ਕਰੋੜ ਰੁਪਏ ਸਾਲਾਨਾ ਆਮਦਨ ਪ੍ਰਾਪਤ ਹੋਈ ਹੈ। ਮੰਤਰੀ ਨੇ ਕਿਹਾ ਕਿ ਬਾਕੀ ਜ਼ਮੀਨ ਵੀ ਪਾਰਦਰਸ਼ੀ ਢੰਗ ਨਾਲ ਠੇਕੇ ‘ਤੇ ਚੜ੍ਹਾਈ ਜਾਵੇ।

ਇਸ ਮੌਕੇ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਆ ਅਤੇ ਚੱਲ ਰਹੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 31 ਮਾਰਚ 2025 ਤੱਕ ਸਾਰੇ ਟੀਚੇ ਪੂਰੇ ਕਰ ਲਏ ਜਾਣ ਤਾਂ ਜੋ ਅਗਲਾ ਵਿੱਤੀ ਵਰ੍ਹਾ ਪੰਜਾਬ ਦੇ ਪਿੰਡਾਂ ਦੀ ਕਾਇਆ ਕਲਪ ਦੇ ਨਾਂ ਲਾਇਆ ਜਾ ਸਕੇ। ਉਨ੍ਹਾਂ ਪਿੰਡਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਾਲ 95 ਲੱਖ ਤੋਂ ਵੀ ਜ਼ਿਆਦਾ ਪੌਦੇ ਲਗਾਏ ਗਏ ਹਨ।

ਇਸ ਤੋਂ ਇਲਾਵਾ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਤਹਿਤ ਕੀਤੇ ਜਾ ਰਹੇ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਵੀ ਮੰਤਰੀ ਨੇ ਹਦਾਇਤਾਂ ਜਾਰੀ ਕੀਤੀਆਂ। ਮੰਤਰੀ ਨੇ ਕਿਹਾ ਕਿ ਪਿੰਡਾਂ ਦੀ ਦਿੱਖ ਸੰਵਾਰਨ ਲਈ ਅਤੇ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਲਈ ਵੀ ਫੀਲਡ ਅਧਿਕਾਰੀ ਖਾਸ ਤਵੱਜੋਂ ਦੇਣ। ਮੀਟਿੰਗ ਵਿੱਚ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਿਲਰਾਜ ਸਿੰਘ, ਡਾਇਰੈਕਟਰ ਪਰਮਜੀਤ ਸਿੰਘ, ਜੇਡੀਸੀ ਡਾ. ਸ਼ੀਨਾ ਅਗਰਵਾਲ, ਮੁੱਖ ਦਫਤਰ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਸਾਰੇ ਪੰਜਾਬ ਦੇ ਏਡੀਸੀਜ਼ (ਵਿਕਾਸ), ਡੀਡੀਪੀਓਜ਼, ਬੀਡੀਪੀਓਜ਼ ਅਤੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀ ਹਾਜ਼ਰ ਸਨ।
———–

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 26, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

by Ranjit Singh
June 26, 2026
0

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ ਜਲੰਧਰ, 26 ਜੂਨ (ਵਿਸ਼ਵ ਵਾਰਤਾ) – ਜਲੰਧਰ ਵਿੱਚ ਇੱਕ ਦੋਸਤ ਵੱਲੋਂ...

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

by Ranjit Singh
June 26, 2026
0

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ - ਕਿਹਾ ਐਫਆਈਆਰ ਤਾਂ ਸਿਰਫ਼ ਇੱਕ ਦਿਖਾਵਾ ਅਯੁੱਧਿਆ, 26...

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

by Ranjit Singh
June 26, 2026
0

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ - ਟਰੱਸਟੀ ਡਾ. ਅਨਿਲ ਮਿਸ਼ਰਾ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 26, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

by Jaspreet Kaur
6 days ago
0

ਲੁਧਿਆਣਾ ਦੇ ਕੈਨਰਾ ਬੈਂਕ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਲੁਧਿਆਣਾ, 20 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 