Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ
– ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ
ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਕਾਂਗਰਸ ਪਾਰਟੀ ਨੇ ਆਪਣੀਆਂ ਰਾਜਨੀਤਿਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ ਹੈ। ਇਸ ਸਬੰਧ ਵਿੱਚ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ “ਜਵਾਨੀ ਸੰਭਾਲ ਸਾਈਕਲ ਯਾਤਰਾ” 14 ਨਵੰਬਰ ਨੂੰ ਲੁਧਿਆਣਾ ਤੋਂ ਫਿਲੌਰ ਲਈ ਰਵਾਨਾ ਹੋਵੇਗੀ। ਇਸ ਯਾਤਰਾ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨਾਲ ਸਿੱਧਾ ਸੰਪਰਕ ਕਰਨਾ ਅਤੇ ਸੂਬੇ ਦੇ ਮਹੱਤਵਪੂਰਨ ਮੁੱਦਿਆਂ ਬਾਰੇ ਜਨਤਾ ਤੱਕ ਪਹੁੰਚ ਕਰਨਾ ਹੈ।
ਬੀਤੇ ਦਿਨ ਤੈਅ ਪ੍ਰੋਗਰਾਮ ਅਨੁਸਾਰ ਇਹ ਸਾਈਕਲ ਯਾਤਰਾ ਲੁਧਿਆਣਾ ਦੇ ਸੱਤ ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘੀ । ਯਾਤਰਾ ਵਿੱਚ ਸ਼ਾਮਲ ਸਾਈਕਲ ਸਵਾਰ ਰਾਤ ਨੂੰ ਹਾਰਡੀਜ਼ ਵਰਲਡ ਵਿਖੇ ਠਹਿਰੇ ਤੇ ਅੱਜ ਫਿਲੌਰ ਲਈ ਰਵਾਨਾ ਹੋਣਗੇ। ਇਸ ਤੋਂ ਬਾਅਦ ਇਹ ਯਾਤਰਾ ਅਗਲੇ ਦਿਨ ਇੱਥੋਂ ਫਿਲੌਰ ਹੁੰਦੇ ਹੋਏ ਨੂਰਮਹਿਲ ਵੱਲ ਰਵਾਨਗੀ ਹੋਵੇਗੀ।
ਚੰਨੀ ਦੀ ਇਸ ਫੇਰੀ ਦੌਰਾਨ ਕਾਂਗਰਸੀ ਹਲਕਿਆਂ ਵਿੱਚ ਸਭ ਤੋਂ ਵੱਧ ਚਰਚਾ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਭੂਮਿਕਾ ਨੂੰ ਲੈ ਕੇ ਰਹੀ ਹੈ। ਰਾਜਾ ਵੜਿੰਗ ਇਸ ਯਾਤਰਾ ਦੌਰਾਨ ਸ਼ਮਾਇਲ ਨਹੀਂ ਹੋਏ। ਉਨ੍ਹਾਂ ਦੀ ਗੈਰ ਹਾਜ਼ਰੀ ਸਿਆਸੀ ਦਾ ਸਵਾਲ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।























