• Latest
  • Trending
Punjab ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, CM ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

Punjab ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, CM ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

19 hours ago
SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

5 hours ago
ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

5 hours ago
ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

6 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

6 hours ago
ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
REEL ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ! ਵੀਡੀਓ ਬਣਾਉਂਦੇ ਸਮੇਂ ਪੈਰ ਫਿਸਲਣ ਨਾਲ ਨਹਿਰ ‘ਚ ਡੁੱਬਿਆ ਨੌਜਵਾਨ

REEL ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ! ਵੀਡੀਓ ਬਣਾਉਂਦੇ ਸਮੇਂ ਪੈਰ ਫਿਸਲਣ ਨਾਲ ਨਹਿਰ ‘ਚ ਡੁੱਬਿਆ ਨੌਜਵਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

6 hours ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਮੁਕਾਬਲਾ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਮੁਕਾਬਲਾ

7 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
ਅਦਾਕਾਰਾ ਕੰਗਨਾ ਰਣੌਤ ਨੇ ਚੁੱਪ-ਚੁਪੀਤੇ ਵਿਆਹ ਕਰਵਾਉਣ ਦੀਆਂ ਖ਼ਬਰਾਂ ‘ਤੇ ਤੋੜੀ ਚੁੱਪੀ

ਅਦਾਕਾਰਾ ਕੰਗਨਾ ਰਣੌਤ ਨੇ ਚੁੱਪ-ਚੁਪੀਤੇ ਵਿਆਹ ਕਰਵਾਉਣ ਦੀਆਂ ਖ਼ਬਰਾਂ ‘ਤੇ ਤੋੜੀ ਚੁੱਪੀ

8 hours ago
Hindi News
English News
Saturday, May 23, 2026
No Result
View All Result
30 °c
Chandigarh
34 ° Sat
37 ° Sun
37 ° Mon
37 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, CM ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

May 22, 2026
in ਖਬਰਾਂ, ਖੇਡਾਂ, ਪੰਜਾਬ

– *ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ, ਅੰਤਰਰਾਸ਼ਟਰੀ ਟੂਰਨਾਮੈਂਟ ਨੌਜਵਾਨਾਂ ਨੂੰ ਪ੍ਰੇਰਿਤ ਕਰੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
– *ਸਾਡੀ ਸਰਕਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਸ਼ਾਨਦਾਰ ਪ੍ਰਬੰਧਾਂ, ਸੁਰੱਖਿਆ ਅਤੇ ਸਹੂਲਤਾਂ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
– *ਆਓ ਖੇਡਾਂ ਰਾਹੀਂ ‘ਰੰਗਲਾ ਪੰਜਾਬ’ ਨੂੰ ਮੁੜ ਸੁਰਜੀਤ ਕਰਨ ਲਈ ਇਕੱਠੇ ਹੋਈਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ; 21 ਮਈ: ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ। ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ। ਇਸ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਇੰਡੀਅਨ ਹਾਕੀ ਫੈਡਰੇਸ਼ਨ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਇਹ ਸਮਾਗਮ ਭਾਰਤੀ ਹਾਕੀ ਵਿੱਚ ਪੰਜਾਬ ਦੀ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗਾ।

‘ਹਾਕੀ ਇੰਡੀਆ’ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੱਸਾ ਲੈਣ ਵਾਲੇ ਖਿਡਾਰੀਆਂ ਅਤੇ ਅਧਿਕਾਰੀਆਂ ਲਈ ਵਿਸ਼ਵ ਪੱਧਰੀ ਪ੍ਰਬੰਧ, ਪੁਖਤਾ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, “ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਸਾਡੀ ਧਰਤੀ ‘ਤੇ ਅਜਿਹੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਨਾਲ ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਲਈ ਹੋਰ ਪ੍ਰੇਰਣਾ ਮਿਲੇਗੀ।”

ਮੁੱਖ ਮੰਤਰੀ ਨੇ ਦੱਸਿਆ ਕਿ ਏਸ਼ੀਅਨ ਖੇਡਾਂ 3-4 ਅਕਤੂਬਰ ਨੂੰ ਸਮਾਪਤ ਹੋਣਗੀਆਂ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਸਿਖਰਲੀਆਂ ਛੇ ਹਾਕੀ ਟੀਮਾਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਭਿੜਨਗੀਆਂ। ਉਨ੍ਹਾਂ ਅੱਗੇ ਕਿਹਾ, “ਮੇਜ਼ਬਾਨੀ ਦਾ ਅਧਿਕਾਰ ਮਿਲਣਾ ਖੇਡਾਂ ਦੇ ਖੇਤਰ ਵਿੱਚ ਪੰਜਾਬ ਲਈ ਵੱਡੀ ਪ੍ਰਾਪਤੀ ਹੈ ਅਤੇ ਪੰਜਾਬ ਨੂੰ ਆਖਰਕਾਰ ਇੰਨੇ ਵੱਡੇ ਪੱਧਰ ਦੇ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਲਈ ‘ ਚਾਰ ਦੇਸ਼ੀ ਟੂਰਨਾਮੈਂਟ’ ਦੇ ਰੂਪ ਵਿੱਚ ਇੱਕ ਹੋਰ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਨਾਲ ਸੂਬੇ ਵਿੱਚ ਹਾਕੀ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੂਬੇ ਦੇ ਖੇਡ ਗੌਰਵ ਨੂੰ ਬਹਾਲ ਕਰਨ ਲਈ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ, ਉਨ੍ਹਾਂ ਨੇ ਸਾਰਿਆਂ ਨੂੰ ਖੇਡਾਂ ਰਾਹੀਂ “ਰੰਗਲਾ ਪੰਜਾਬ” ਬਣਾਉਣ ਲਈ ਸਮੂਹਿਕ ਤੌਰ ‘ਤੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਏਸ਼ੀਅਨ ਹਾਕੀ ਕੱਪ ਦੇ ਰੂਪ ਵਿੱਚ ਅੰਤਰਰਾਸ਼ਟਰੀ ਮੁਕਾਬਲੇ ਦਾ ਆਯੋਜਨ ਕਰੇਗਾ, ਜੋ ਖੇਡਾਂ ਦੇ ਪੁਰਾਤਨ ਗੌਰਵ ਨੂੰ ਬਹਾਲ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦਹਾਕਿਆਂ ਤੋਂ ਦੇਸ਼ ਨੂੰ ਕੁਝ ਬਿਹਤਰੀਨ ਹਾਕੀ ਖਿਡਾਰੀ ਦਿੱਤੇ ਹਨ, ਪਰ ਇਸ ਦੇ ਬਾਵਜੂਦ ਸੂਬੇ ਨੇ ਪਹਿਲਾਂ ਕਦੇ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ ਸੀ। ਉਨ੍ਹਾਂ ਕਿਹਾ, “ਅਕਤੂਬਰ ਵਿੱਚ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਆਖਰਕਾਰ ਉਸ ਇਤਿਹਾਸਕ ਪਾੜੇ ਨੂੰ ਦੂਰ ਕਰੇਗੀ ਅਤੇ ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਅਤੇ ਖੇਡ ਸੱਭਿਆਚਾਰ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਏਸ਼ੀਆ ਦੇ ਇਸ ਸਭ ਤੋਂ ਵੱਕਾਰੀ ਹਾਕੀ ਟੂਰਨਾਮੈਂਟ ਦੇ ਮੈਚ ਮੋਹਾਲੀ ਦੇ ਇਤਿਹਾਸਕ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਖੇਡੇ ਜਾਣਗੇ। ਮੁੱਖ ਮੰਤਰੀ ਨੇ ਕਿਹਾ, “ਇਸ ਸਮਾਗਮ ਦੀ ਸਫਲ ਮੇਜ਼ਬਾਨੀ ਆਲਮੀ ਖੇਡ ਨਕਸ਼ੇ ‘ਤੇ ਪੰਜਾਬ ਦੇ ਅਕਸ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ: “ਅੱਜ ਮੈਂ ਪੰਜਾਬ ਵਿੱਚ ਕਰਵਾਈ ਜਾਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੰਡੀਅਨ ਹਾਕੀ ਦੇ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ।”

ਉਨ੍ਹਾਂ ਆਪਣੀ ਪੋਸਟ ਦੇ ਅੰਤ ਵਿੱਚ ਲਿਖਿਆ, “ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਸਾਡੀ ਧਰਤੀ ‘ਤੇ ਅਜਿਹੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਲਈ ਹੋਰ ਪ੍ਰੇਰਿਤ ਕਰੇਗੀ। ਤੁਹਾਡੀ ਸਰਕਾਰ ਇਸ ਆਲਮੀ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਲਈ ਸ਼ਾਨਦਾਰ ਪ੍ਰਬੰਧ, ਪੁਖਤਾ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਆਓ ਆਪਾਂ ਸਾਰੇ ਮਿਲ ਕੇ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ‘ਰੰਗਲਾ ਪੰਜਾਬ’ ਸਿਰਜੀਏ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

by Jaspreet Kaur
May 22, 2026
0

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ) – ਸਟੇਟ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

by Jaspreet Kaur
May 22, 2026
0

IPL 2026 : ਰਾਜੀਵ ਗਾਂਧੀ ਸਟੇਡੀਅਮ 'ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ - ਸੈਂਕੜੇ -...

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

by Jaspreet Kaur
May 22, 2026
0

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ ਨਵੀ ਦਿੱਲੀ, 22 ਮਈ 2026 (ਵਿਸ਼ਵ ਵਾਰਤਾ): ਦੁਨੀਆ ਦੀ ਸਭ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

by Jaspreet Kaur
May 22, 2026
0

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ) – ਸਟੇਟ...

Most Popular

Hukamnama Sri Darbar Sahib Today – 05 May 2026 | Ang 768 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 May 2026 | Ang 768 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 05-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 