Punjab : ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹਸਪਤਾਲ ਚ ਭਰਤੀ
– ਹਾਲ ਜਾਨਣ ਪਹੁੰਚੇ ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)- ਫਤਿਹਗੜ੍ਹ ਚੂੜੀਆਂ ਤੋਂ ਵਿਧਾਇਕ ਅਤੇ ਸਾਬਕਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਿਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਗੋਡੇ ਦੀ ਸਰਜਰੀ ਹੋਈ ਹੈ। ਜਿਸ ਤੋਂ ਬਾਅਦ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਅੱਜ ਐੱਲਓਪੀ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਫੋਰਟਿਸ ਹਸਪਤਾਲ ਪਹੁੰਚੇ। ਜਿਥੇ ਉਨ੍ਹਾਂ ਨੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਹਾਲ ਚਾਲ ਜਾਣਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























