Punjab: ਪਾਵਰ ਲਿਫਟਰ ਤ੍ਰਿਪਤਪਾਲ ਸਿੰਘ ਨੇ ਜਿਲ੍ਹਾ ਤਰਨ ਤਾਰਨ ਦਾ ਨਾਮ ਕੀਤਾ ਰੌਸ਼ਨ, ਜਿੱਤਿਆ ਗੋਲਡ ਮੈਡਲ
ਜਿਲ੍ਹਾ ਖੇਡ ਅਫਸਰ ਵੱਲੋਂ ਖਿਡਾਰੀ ਨੂੰ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਿਤ

ਤਰਨ ਤਾਰਨ, 16 ਜੁਲਾਈ (ਵਿਸ਼ਵ ਵਾਰਤਾ): ਤ੍ਰਿਪਤਪਾਲ ਸਿੰਘ ਖਿਡਾਰੀ ਨੇ ਪਾਵਰ ਲਿਫਟਿੰਗ ਗੇਮ ਵਿੱਚ ਜਿਲ੍ਹਾ ਤਰਨ ਤਾਰਨ (Punjab) ਦਾ ਨਾਮ ਰੌਸ਼ਨ ਕੀਤਾ। ਖਿਡਾਰੀ ਨੇ ਮਹੀਨਾ ਜੂਨ 2025 ਵਿੱਚ ਨੌਵੀਂ ਆਈ. ਬੀ. ਐੱਸ. ਏ. ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ 2025 (ਕਰਨਾਟਕਾ) ਉੜਪੀ ਵਿਖੇ ਤ੍ਰਿਪਤਪਾਲ ਸਿੰਘ ਨੇ ਗੋਲਡ ਮੈਡਲ ਜਿੱਤਿਆ ਹੈ। ਇਸ ਖਿਡਾਰੀ ਨੇ ਲਗਾਤਾਰ ਨੌ ਵਾਰ ਸੋਨੇ ਦਾ ਤਮਗਾ ਜਿੱਤਿਆ। ਜਿਲ੍ਹਾ ਖੇਡ ਅਫਸਰ, ਤਰਨ ਤਾਰਨ (Punjab) ਸਤਵੰਤ ਕੌਰ ਵੱਲੋਂ ਖਿਡਾਰੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਜਿਲ੍ਹਾ ਖੇਡ ਅਫਸਰ ਵੱਲੋਂ ਕਿਹਾ ਗਿਆ ਕਿ ਸਿਰਫ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ, ਜਿੰਨ੍ਹਾਂ ਨਾਲ ਜੁੜਦੇ ਹੀ ਸਾਡੇ ਨੌਜਵਾਨ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਦੂਰ ਰਹਿ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ, ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਧ ਤੋਂ ਵੱਧ ਉਪਰਾਲੇ ਕਰਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/




















