Punjab ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰ ਬਦਲ
– IPS ਅਧਿਕਾਰੀਆਂ ਦਾ ਹੋਇਆ ਤਬਾਦਲਾ, ਦੇਖੋ ਸੂਚੀ

ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਇੱਕ ਵਾਰ ਫਿਰ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।
ਜਾਰੀ ਸੂਚੀ ਦੇ ਅਨੁਸਾਰ ਆਈਪੀਐਸ ਦੀਪਕ ਪਾਰੀਕ ਨੂੰ ਤਰਨਤਾਰਨ ਦਾ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਹੈ ਅਤੇ ਅਭਿਮਨਿਊ ਰਾਣਾ ਨੂੰ ਐਸਏਐਸ ਨਗਰ ਵਿੱਚ ਏਆਈਜੀ ਇੰਟੈਲੀਜੈਂਸ ਵਜੋਂ ਤਾਇਨਾਤ ਕੀਤਾ ਗਿਆ ਹੈ।























