Punjab: ਮੋਗਾ ‘ਚ ਵਾਪਰਿਆ ਦਰਦਨਾਕ ਹਾਦਸਾ; ਮੌਤ ਬਣ ਕੇ ਆਈ ਤੇਜ਼ ਰਫ਼ਤਾਰ ਗੱਡੀ!
– ਦੁਕਾਨ ਨਾਲ ਟਕਰਾ ਕੇ ਪਲਟੀ ਬੇਕਾਬੂ ਸਕਾਰਪੀਓ
ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ): ਮੋਗਾ ਜ਼ਿਲ੍ਹੇ ਦੇ ਪਿੰਡ ਧੱਲੇਕੇ ਵਿੱਚ ਇੱਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਕਾਰਨ ਵੱਡਾ ਹਾਦਸਾ ਵਾਪਰਿਆ। ਤੇਜ਼ ਰਫਤਾਰ ਬੇਕਾਬੂ ਸਕਾਰਪੀਓ ਗੱਡੀ ਇੱਕ ਕਰਿਆਨਾ ਦੁਕਾਨ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਪਿੰਡ ਦੀ ਇੱਕ ਗਲੀ ਵਿੱਚ ਵਾਪਰੀ।

ਜਾਣਕਾਰੀ ਮੁਤਾਬਕ, ਰਾਤ ਕਰੀਬ 10 ਵਜੇ ਦੇ ਕਰੀਬ 22 ਸਾਲਾ ਸੁਖਵੀਰ ਸਿੰਘ ਦੁਕਾਨ ਤੋਂ ਦੁੱਧ ਲੈਣ ਆਇਆ ਸੀ। ਉਦੋਂ ਹੀ ਇੱਕ ਤੇਜ਼ ਰਫ਼ਤਾਰ ਸਕਾਰਪੀਓ ਅਚਾਨਕ ਬੇਕਾਬੂ ਹੋ ਕੇ ਉਸ ਨੂੰ ਜ਼ੋਰਦਾਰ ਟੱਕਰ ਮਾਰਦੀ ਹੋਈ ਸਿੱਧੀ ਦੁਕਾਨ ਦੇ ਅੰਦਰ ਜਾ ਵੜੀ ਅਤੇ ਉੱਥੇ ਪਲਟ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੌਕੇ ‘ਤੇ ਹਫੜਾ-ਦਫੜੀ ਮਚ ਗਈ।
ਇਸ ਪੂਰੀ ਘਟਨਾ ਦੀ ਸੀਸੀਟੀਵੀ (CCTV) ਫੁਟੇਜ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਗੱਡੀ ਦੇ ਦੁਕਾਨ ਨਾਲ ਟਕਰਾਉਣ ਅਤੇ ਪਲਟਣ ਦਾ ਦ੍ਰਿਸ਼ ਕੈਦ ਹੈ। ਟੱਕਰ ਤੋਂ ਬਾਅਦ ਕਾਰ ਪਲਟ ਗਈ ਅਤੇ ਚਾਰ ਨੌਜਵਾਨ ਮੌਕੇ ਤੋਂ ਭੱਜ ਗਏ।
ਹਾਦਸੇ ਤੋਂ ਬਾਅਦ ਪਿੰਡ ਦੇ ਕਈ ਲੋਕਾਂ ਨੇ ਜ਼ਖਮੀ ਨੌਜਵਾਨ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ। ਹਾਲਾਂਕਿ, ਗੰਭੀਰ ਸੱਟਾਂ ਕਾਰਨ 22 ਸਾਲਾ ਨੌਜਵਾਨ ਸੁੱਖ ਨੇ ਦਮ ਤੋੜ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਮਾਤਮ ਅਤੇ ਸਹਿਮ ਦਾ ਮਾਹੌਲ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















