Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ
ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪ੍ਰਦੂਸ਼ਣ ਦੇ ਮਾਮਲੇ ‘ਚ ਕਿਸਾਨਾਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਹਨ। ਇਸ ਸਾਲ ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਬਹੁਤ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਦਰਅਸਲ ਬੀਤੇ ਦਿਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੋਹਾਲੀ ਦੇ ਇੱਕ ਪਿੰਡ ਬਦਰਪੁਰ ਵਿੱਚ ਆਯੋਜਿਤ ‘ਖੇਤ ਬਚਾਓ ਅਭਿਆਨ’ ਵਿੱਚ ਸ਼ਮੂਲੀਅਤ ਕਰਦਿਆਂ ਇਹ ਵੱਡਾ ਬਿਆਨ ਦਿੱਤਾ।
ਅੱਗੇ ਉਨ੍ਹਾਂ ਨੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਕਮੀ ਲਿਆ ਕੇ ਪੰਜਾਬ ਅੱਜ ਪੂਰੇ ਦੇਸ਼ ਲਈ ਆਦਰਸ਼ ਬਣ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਣ ਦੇ ਮਾਮਲਿਆਂ ਵਿਚ ਇਤਿਹਾਸਕ ਗਿਰਾਵਟ ਆਈ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਕਿਹਾ ਕਿ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਕਸੂਰਵਾਰ ਨਾ ਠਹਿਰਾਇਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਲਈ ਕਿਸਾਨ ਹੀ ਜ਼ਿੰਮੇਵਾਰ ਨਹੀਂ, ਸਗੋਂ ਕੋਈ ਹੋਰ ਚੀਜ਼ਾਂ ਨਾਲ ਵੀ ਪ੍ਰਦੂਸ਼ਣ ਹੁੰਦਾ ਹੈ।























